ਅੱਜ ਹੋਵੇਗੀ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ- ਜ਼ਿਲ੍ਹਾ ਚੋਣ ਅਫ਼ਸਰ

Sorry, this news is not available in your requested language. Please see here.

— ਵੋਟਰ ਸੂਚੀਆਂ ਦੀ ਸੁਧਾਈ ਲਈ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ’ਤੇ 4, 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਲੱਗਣਗੇ ਸਪੈਸ਼ਲ ਕੈਂਪ

ਫਾਜ਼ਿਲਕਾ 26 ਅਕਤੂਬਰ:

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2024 ਦੇ ਆਧਾਰ ‘ਤੇ  ਵੋਟਰ ਸੂਚੀਆਂ ਦੀ ਸੁਧਾਈ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਕੱਲ੍ਹ ਮਿਤੀ 27 ਅਕਤੂਬਰ 2023 ਨੂੰ ਹੋਵੇਗੀ। ਇਸ ਉਪਰੰਤ ਦਾਅਵੇ ਤੇ ਇਤਰਾਜ਼ ਲੈਣ ਦੀ ਮਿਤੀ 27 ਅਕਤੂਬਰ ਤੋਂ 9 ਦਸੰਬਰ 2023 ਤੱਕ ਹੈ।  ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 26 ਦਸੰਬਰ 2023 ਤੱਕ ਹੋਵੇਗਾ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਦੇ ਚਾਰੋ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫਸਰਾਂ ਵੱਲੋਂ ਮਿਤੀ 4 ਨਵੰਬਰ 2023 ਦਿਨ ਸ਼ਨੀਵਾਰ, 5 ਨਵੰਬਰ 2023 ਦਿਨ ਐਤਵਾਰ ਅਤੇ 2 ਦਸੰਬਰ 2023 ਦਿਨ ਸ਼ਨੀਵਾਰ ਤੇ 3 ਦਸੰਬਰ 2023 ਦਿਨ ਐਤਵਾਰ ਨੂੰ ਕੁੱਲ ਚਾਰ ਦਿਨ ਆਪਣੇ ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਵੀ ਲਗਾਏ ਜਾਣੇਗੇ ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੀ.ਐਲ.ਓਜ ਪੋਲਿੰਗ ਸਟੇਸਨਾਂ ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01.01.2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿਚ ਸ਼ਾਮਿਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਾਉਣ ਲਈ ਫਾਰਮ ਨੰ. 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਇਸ ਤੋਂ ਇਲਾਵਾ ਕਿਸੇ ਵੋਟਰ ਵੱਲੋਂ ਵੋਟ ਕਟਵਾਉਣ ਲਈ ਫਾਰਮ ਨੰ. 7 ਅਤੇ ਕੋਈ ਦਰੁਸਤੀ ਲਈ ਫਾਰਮ ਨੰ. 8 ਭਰਿਆ ਜਾ ਸਕਦਾ ਹੈ।

ਇਹ ਸਾਰੇ ਫਾਰਮ ਸਬੰਧਤ ਬੀ.ਐੱਲ.ਓ. ਰਾਹੀ ਜਾਂ ਆਨਲਾਇਨ https://voters.eci.gov.in/ ਪੋਰਟਲ ਤੇ ਅਪਲਾਈ ਕੀਤੇ ਜਾ ਸਕਦੇ ਹਨ।

ਉਨ੍ਹਾਂ ਇਸ ਸਬੰਧੀ ਆਮ ਜਨਤਾ ਵੋਟਰਾਂ ਨੂੰ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਜਾਂਦੀ ਹੈ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜਰੂਰ ਜਮ੍ਹਾਂ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ।