ਆਉਂਦੇ ਕੁਝ ਹੀ ਮਹੀਨਿਆਂ ਵਿੱਚ ਬਦਲ ਜਾਵੇਗੀ ਅੰਮ੍ਰਿਤਸਰ ਦੀ ਦਿੱਖ-ਸੋਨੀ

Sorry, this news is not available in your requested language. Please see here.

ਰਵੀਕਾਂਤ ਨੂੰ ਨਗਰ ਸੁਧਾਰ ਟਰੱਸਟ ਦਾ ਬਣਾਇਆ ਮੈਂਬਰ
ਅੰਮ੍ਰਿਤਸਰ, 9 ਅਗਸਤ 2021
ਅੰਮ੍ਰਿਤਸਰ ਸ਼ਹਿਰ ਵਿਖੇ ਚੱਲ ਰਹੇ ਵਿਕਾਸ ਕਾਰਜ ਲੱਗਭੱਗ ਮੁਕੰਮਲ ਹੋਣ ਵਾਲੇ ਹਨ ਅਤੇ ਸਮਾਰਟ ਸਿਟੀ ਤਹਿਤ ਵੀ ਕਈ ਵਿਕਾਸ ਕਾਰਜ ਚੱਲ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਦੀ ਬਦੌਲਤ ਹੀ ਆਉਂਦੇ ਕੁਝ ਮਹੀਨਿਆਂ ਵਿੱਚ ਅੰਮ੍ਰਿਤਸਰ ਦੀ ਦਿੱਖ ਬਦਲ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਕਰਦਿਆਂ ਕਿਹਾ ਕਿ ਸਮਾਰਟ ਸਿਟੀ ਤਹਿਤ ਸ਼ਹਿਰ ਦੀ ਚਾਰ ਦੀਵਾਰੀ ਦੇ ਬਾਹਰਵਾਰ ਸਾਰੀਆਂ ਬਿਜਲੀ, ਟੈਲੀਫੋਨ, ਕੇਬਲ ਆਦਿ ਦੀਆਂ ਤਾਰਾਂ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਅੰਡਰ ਗਰਾਉਂਡ ਕੀਤੀਆਂ ਜਾ ਰਹੀਆਂ ਹਨ ਜਿਸ ਦੀ ਸ਼ਹਿਰ ਦੀ ਦਿੱਖ ਕਾਫੀ ਸੁੰਦਰ ਲੱਗੇਗੀ।
ਸ੍ਰੀ ਸੋਨੀ ਨੇ ਦੱਸਿਆ ਕਿ ਸਮਾਰਟ ਸਿਟੀ ਪਾਜੈਕਟ ਤਹਿਤ ਸਾਰੀਆਂ ਪਾਰਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਰਕਾਂ ਵਿੱਚ ਬੱਚਿਆਂ ਦੇ ਝੂਲੇ ਤੋਂ ਇਲਾਵਾ ਨੌਜਵਾਨਾਂ ਲਈ ਜਿੰਮ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਸ੍ਰੀ ਸੋਨੀ ਨੇ ਦੱਸਿਆ ਕਿ ਸ੍ਰੀ ਰਵੀਕਾਂਤ ਨੂੰ ਨਗਰ ਸੁਧਾਰ ਟਰੱਸਟ ਦਾ ਮੈਂਬਰ ਵੀ ਬਣਾਇਆ ਗਿਆ ਹੈ। ਇਸ ਮੌਕੇ ਸ੍ਰੀ ਰਵੀਕਾਂਤ ਨੇ ਸ੍ਰੀ ਸੋਨੀ ਦਾ ਅਸ਼ੀਰਵਾਦ ਵੀ ਲਿਆ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਜਿੰਮੇਵਾਰੀ ਸੌਂਪੀ ਗਈ ਹੈ। ਉਹ ਉਸ ਨੂੰ ਬਾਖੂਬੀ ਨਿਭਾਉਣਗੇ ਅਤੇ ਸ਼ਹਿਰ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡਣਗੇ।
ਇਸ ਮੌਕੇ ਸ੍ਰ ਸਰਬਜੀਤ ਸਿੰਘ ਲਾਟੀ, ਸ੍ਰੀ ਰਾਮਪਾਲ, ਸ੍ਰੀ ਇੰਦਰ ਸ਼ਰਮਾ, ਸ੍ਰੀ ਸ਼ਿਵ ਕੁਮਾਰ, ਸ੍ਰੀ ਸੰਕਰ ਸ਼ਰਮਾ, ਸ੍ਰੀ ਸਤੀਸ਼ ਕੁਮਾਰ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਹਾਜਰ ਸਨ।
ਕੈਪਸ਼ਨ ਸ੍ਰੀ ਰਵੀਕਾਂਤ ਨੂੰ ਨਗਰ ਸੁਧਾਰ ਟਰੱਸਟ ਦਾ ਮੈਂਬਰ ਬਣਨ ਤੇ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਦਾ ਧੰਨਵਾਦ ਕਰਦੇ ਹੋਏ।