ਆਰਮਡ ਫੋਰਸ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਕਰਵਾਈ ਜਾਵੇਗੀ ਤਿਆਰੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਲਈ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਦਫਤਰ, ਤਰਨ ਤਾਰਨ ਵਿਖੇ ਟ੍ਰੇਨਿੰਗ ਕਰਨ ਲਈ ਕਰਵਾ ਸਕਦੇ ਹਨ ਆਪਣੀ ਰਜਿਸਟ੍ਰੇਸ਼ਨ
ਤਰਨ ਤਾਰਨ, 01 ਜੁਲਾਈ 2021
ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾਇਰਡ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਂਟਰ ਵਿਖੇ ਆਰਮਡ ਫੋਰਸ (ਆਰਮੀ, ਨੇਵੀ ਅਤੇ ਏਅਰ ਫੋਰਸ) ਅਤੇ ਬੀ. ਐਸ. ਐਫ., ਆਈ. ਟੀ. ਬੀ. ਪੀ, ਸੀ. ਆਰ. ਪੀ. ਐਫ., ਸੀ. ਆਈ. ਐੱਸ. ਐੱਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਵੇਗੀ।
ਉਹਨਾਂ ਕਿਹਾ ਕਿ ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ-ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆ ਲਈ ਲਾਗੂ ਹੈ।ਇਹ ਕੋਰਸ ਅਲੱਗ-ਅਲੱਗ ਹੋ ਰਹੀਆਂ ਭਰਤੀਆਂ ਦੇ ਕਰਕੇ ਚਲਇਆ ਜਾ ਰਿਹਾ ਹੈ। ਜਿਸ ਵਿੱਚ ਟੈਕਨੀਕਲ ਅਤੇ ਨੌਨ ਟੈਕਨੀਕਲ ਭਰਤੀ ਵਾਸਤੇ ਉਮੀਦਵਾਰਾਂ ਨੂੰ ਤਿਆਰ ਕੀਤਾ ਜਾਵੇਗਾ।ਇਸ ਕੇਡਰ ਵਾਸਤੇ ਨੋਨ ਟੈਕਨੀਕਲ ਭਰਤੀ ਦੇ ਚਾਹਵਾਨ ਉਮੀਦਵਾਰਾਂ ਦੀ ਉਮਰ 17 ਤੋਂ 21 ਸਾਲ ਅਤੇ ਟੈਕਨੀਕਲ ਉਮੀਦਵਾਰਾਂ ਦੀ ਉਮਰ 17 ਤੋ 23 ਸਾਲ ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ, ਭਾਰ 50 ਕਿਲੋ ਜਿਸ ਵਿੱਚ ਸਾਬਕਾ ਸੈਨਿਕਾਂ ਦੇ ਬੱਚਿਆ ਨੂੰ 2 ਸੈਂਟੀਮੀਟਰ ਕੱਦ, 2 ਕਿਲੋ ਭਾਰ ਅਤੇ 1 ਸੈਂਟੀਮੀਟਰ ਛਾਤੀ ਦੀ ਛੋਟ ਹੈ।
ਉਹਨਾਂ ਕਿਹਾ ਕਿ ਇਸ ਕੋਰਸ ਲਈ ਮੁੱਢਲੀ ਜਾਂਚ ਪੜਤਾਲ ਸ਼ੁਰੂ ਹੈ।ਇਸ ਪ੍ਰੀ ਰਿਕਰੂਟਮੈਂਟ ਟ੍ਰੇਨਿੰਗ ਲਈ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਦਫਤਰ, ਤਰਨ ਤਾਰਨ (ਅੰਮ੍ਰਿਤਸਰ ਰੋਡ ਤਰਨ ਤਾਰਨ ਨੇੜੇ ਵਿਕਾਸ ਭਵਨ) ਵਿਖੇ ਟ੍ਰੇਨਿੰਗ ਕਰਨ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ।ਏਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਆਰਮੀ ਵਿੱਚ ਰਲੀਸ਼ਨ ਦੀ ਭਰਤੀ ਵੀ ਲਗਾਤਾਰ ਆ ਰਹੀ ਹੈ ਅਤੇ ਪੰਜਾਬ ਪੁਲੀਸ ਵਿੱਚ ਵੀ ਭਰਤੀ ਹੋ ਰਹੀ ਹੈ ਜਿਸ ਲਈ ਵੀ ਟ੍ਰੇਨਿੰਗ ਚਲਾਈ ਜਾਵੇਗੀ । ਵਧੇਰੇ ਜਾਣਕਾਰੀ ਲਈ ਸੋਮਵਾਰ ਤੋਂ ਸ਼ੁੱਕਰਵਾਰ ਦਫਤਰੀ ਸਮੇਂ ਵਿਚ ਆ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ ਜਾਂ ਦਫਤਰ ਨਾਲ ਫੋਨ ਨੰਬਰ 8396012629 , 62802-84812 ਤੇ ਸੰਪਰਕ ਕਰ ਸਕਦੇ ਹੋ।