ਆਰਮੀ, ਪੰਜਾਬ ਪੁਲਿਸ ਅਤੇ ਜੇਲ ਵਾਰਡਰ ਦੀ ਭਰਤੀ ਲਈ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

news makahni
news makhani

Sorry, this news is not available in your requested language. Please see here.

ਫਾਜ਼ਿਲਕਾ 11 ਜੂਨ 2021
ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ (ਬਠਿੰਡਾ) ਵੱਲੋਂ ਆ ਰਹੀ ਪੰਜਾਬ ਪੁਲਿਸ ਤੇ ਜੇਲ ਵਾਰਡਰ ਦੀ ਭਰਤੀ ਲਈ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਭਰਤੀ ਹੋਣ ਚਾਹਵਾਨ ਯੁਵਕਾਂ ਦੀ ਰਜਿਸਟ੍ਰੇਸ਼ਨ, ਕਾਊਸਲਿੰਗ ਅਤੇ ਮੁਫ਼ਤ ਸਿਖਲਾਈ ਲਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਕੈਂਪ ਇੰਚਾਰਜ਼ ਸ੍ਰੀ ਹਰਜੀਤ ਸਿੰਘ ਸੰਧੂ ਦੁਆਰਾ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਭਰਤੀ ਹੋਣ ਦੇ ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ (ਸਮੇਤ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ) 02 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ ਨਾਲ ਲੈ ਕੇ ਰੋਜਾਨਾ 10-10 ਯੁਵਕ ਕੈਂਪ ਵਿੱਚ ਮਿਤੀ 16 ਜੂਨ 2021 ਨੂੰ ਸਵੇਰੇ 09:00 ਵਜੇ ਨਿੱਜੀ ਤੌਰ ਤੇ ਪਹੁੰਚ ਕੇ ਮੁਫਤ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਜੇਲ ਵਾਰਡਰ ਦੀ ਭਰਤੀ ਲਈ ਕੇਵਲ ਉਹੀ ਯੁਵਕ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ ਜਿਨ੍ਹਾਂ ਨੇ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ। ਯੁਵਕ ਰਜ਼ਿਸਟ੍ਰੇਸ਼ਨ ਲਈ ਆਉਣ ਸਮੇਂ ਆਪਣੇ ਨਾਲ ਭਰਤੀ ਲਈ ਆਨ-ਲਾਈਨ ਅਪਲਾਈ ਦਾ ਫਾਰਮ ਵੀ ਨਾਲ ਲੈਕੇ ਆਉਣਗੇ। ਪੰਜਾਬ ਪੁਲਿਸ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਾਉਣ ਵਾਲੇ ਯੁਵਕ ਦੀ ਵਿੱਦਿਅਕ ਯੋਗਤਾ ਘੱਟੋਂ ਘੱਟ 10+2 ਹੋਣੀ ਚਾਹੀਦੀ ਹੈ ਅਤੇ ਉਮਰ 18 ਤੋਂ 25 ਸਾਲ, ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਕੈਂਪ ਵੱਲੋਂ ਆਰਮੀ ਭਰਤੀ ਰੈਲੀ ਫਿਰੋਜ਼ਪੁਰ ਵਿੱਚ ਮੈਡੀਕਲ ਫਿੱਟ ਹੋਏ ਯੁਵਕਾਂ ਲਈ ਲਿਖਤੀ ਪੇਪਰ ਦੀ ਤਿਆਰੀ ਲਈ ਕਲਾਸਾ ਚਲਾਈਆਂ ਜਾ ਰਹੀਆਂ ਹਨ। ਇਸ ਲਈ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਉਕਤ ਜਿਲਿਆਂ ਦੇ ਮੈਡੀਕਲ ਫਿੱਟ ਯੁਵਕ ਕੈਂਪ ਵਿੱਚ ਮੁਫਤ ਸਿਖਲਾਈ ਲਈ ਆ ਸਕਦੇ ਹਨ। ਵਧੇਰੇ ਜਾਣਕਾਰੀ ਲਈ ਯੁਵਕ 94641-52013, 93167-13000 ਅਤੇ 98148-50214 ਨੰਬਰਾਂ ਤੇ ਸੰਪਰਕ ਕਰ ਸਕਦੇ ਹਨ।