ਕਿਸੇ ਗੰਭੀਰ ਬਿਮਾਰੀ ਤੋਂ ਪੀੜਤ 18 ਤੋਂ 44 ਸਾਲ ਤੱਕ ਦੀ ਉਮਰ ਵਾਲੇ ਵਿਅਕਤੀਆਂ ਨੂੰ 14 ਮਈ ਤੋਂ ਲਗਾਈ ਜਾਵੇਗੀ ਕੋਵਿਡ-19 ਦੀ ਵੈਕਸੀਨ-ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਕੋਵਿਡ-19 ਪਾਜ਼ੇਟਿਵ ਮਰੀਜ਼ ਦੇ ਸੰਪਰਕ ਕੇਸ ਲੱਭ ਕੇ ਤੁਰੰਤ ਟੈਸਟ ਕਰਵਾਏ ਜਾਣ ਦੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ
ਤਰਨ ਤਾਰਨ, 13 ਮਈ 2021
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ 14 ਮਈ, ਦਿਨ ਸ਼ੁੱਕਰਵਾਰ ਤੋਂ 18 ਤੋਂ 44 ਸਾਲ ਤੱਕ ਦੀ ਉਮਰ ਵਾਲੇ ਵਿਅਕਤੀ, ਜਿਸ ਵਿੱਚ ਸਕੂਲ ਜਾਣ ਵਾਲੇ ਬੱਚੇ ਵੀ ਸ਼ਾਮਿਲ ਹਨ, ਜਿਹੜੇ ਇਸ ਵਰਗ ਦੇ ਕਿਸੇ ਵੀ ਗੰਭੀਰ ਬਿਮਾਰੀ ਤੋਂ ਪੀੜਤ ਹਨ, ਉਨ੍ਹਾਂ ਨੂੰ ਹੋਰ ਕਿਸੇ ਬਿਮਾਰੀ ਦੀ ਲਾਗ ਤੋਂ ਬਚਾਉਣ ਲਈ ਹਸਪਤਾਲ ਦੀ ਜਗ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਸਰਕਾਰੀ ਹਾਈ ਸਕੂਲ ਮੀਆਵਿੰਡ, ਸਰਕਾਰੀ ਹਾਈ ਸਕੂਲ ਘਰਿਆਲਾ, ਸਰਕਾਰੀ ਹਾਈ ਸਕੂਲ ਝਬਾਲ, ਸਰਕਾਰੀ ਹਾਈ ਸਕੂਲ ਸਰਹਾਲੀ ਅਤੇ ਐੱਸ. ਡੀ. ਐੱਮ ਦਫ਼ਤਰ ਤਰਨ ਤਾਰਨ ਵਿੱਚ ਕੋਵਿਡ-19 ਦੀ ਵੈਕਸੀਨ ਲਗਾਈ ਜਾਵੇਗੀ।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਵੈਕਸੀਨ ਲਗਾਉਣ ਦੀ ਪ੍ਰੀਕਿਰਿਆ ਪਹਿਲਾ ਦੀ ਤਰ੍ਹਾਂ ਚੱਲਦੀ ਰਹੇਗੀ।
ਇਸ ਮੌਕੇ ਉਹਨਾਂ ਵੱਲੋਂ ਸਮੂਹ ਸੀਨੀਅਰ ਮੈਂਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਸਟੇਟ ਵੱਲੋਂ ਦਿੱਤੇ ਗਏ ਟੀਚੇ ਨੂੰ ਮੁੱਖ ਰੱਖਦੇ ਅਤੇ ਪੰਜਾਬ ਵਿੱਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਮੁੱਖ ਰੱਖਦੇ ਹੋਏ ਆਪਣੇ ਆਪਣੇ ਖੇਤਰ ਵਿੱਚ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕੋਵਿਡ-19 ਪੋਜ਼ਟਿਵ ਆਉਂਦਾ ਹੈ ਤਾਂ ਤੁਰੰਤ ਰੈਪਿਡ ਰਿਸਪੋਸ ਟੀਮ ਵੱਲੋਂ ਉਸ ਮਰੀਜ਼ ਦੇ ਸੰਪਰਕ ਕੇਸ ਲੱਭ ਕੇ ਉਨ੍ਹਾਂ ਦੇ ਟੈਸਟ ਕਰਵਾਏ ਜਾਣਗੇ ਅਤੇ ਰੈਪਿਡ ਰਿਸਪੋਸ ਟੀਮ ਵੱਲੋਂ ਘਰ ਵਿੱਚ ਇਕਾਂਤਵਾਸ ਮਰੀਜ਼ ਦੀ ਹਫ਼ਤੇ ਵਿੱਚ ਤਿੰਨ ਵਾਰ ਦੇਖ਼ਭਾਲ ਕੀਤੀ ਜਾਵੇਗੀ ਅਤੇ ਰੋਜ਼ਾਨਾ ਫੋਨ ‘ਤੇ ਸੰਪਰਕ ਕੀਤਾ ਜਾਵੇਗਾ ।
ਮੀਟਿੰਗ ਦੌਰਾਨ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਅੱਜ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਕ ਆਪਣੇ ਘਰਾਂ ਤੋਂ ਉਦੋਂ ਹੀ ਬਾਹਰ ਨਿਕਲਣ ਜੇਕਰ ਕੋਈ ਜ਼ਰੂਰੀ ਕੰਮ ਹੋਵੇ । ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸੇ ਵੀ ਵਿਆਕਤੀ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ, ਸਰਦੀ, ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀ ਆਪ ,ਆਪਣੇ ਪਰਿਵਾਰ ਅਤੇ ਸਾਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦਾ ਹਾਂ ਅਤੇ ਮੌਤ ਦਰ ਨੂੰ ਘਟਾ ਸਕਦੇ ਹਾਂ ।
ਉਹਨਾਂ ਦੱਸਿਆ ਗਿਆ ਕਿ 11 ਸਰਕਾਰੀ ਸਿਹਤ ਕੇਂਦਰਾਂ ਕਮਿਉਨਟੀ ਹੈੱਲਥ ਸੈਂਟਰ ਸੁਰਸਿੰਘ, ਸਰਹਾਲੀ, ਘਰਿਆਲਾ, ਖੇਮਕਰਨ, ਮੀਆਵਿੰਡ, ਕੈਰੋਂ, ਕਸੇਲ, ਝਬਾਲ, ਸਬ-ਡਵੀਜ਼ਨਲ ਹਸਪਤਾਲ ਪੱਟੀ, ਖ਼ਡੂਰ ਸਾਹਿਬ ਅਤੇ ਜ਼ਿਲ੍ਹਾ ਹਸਪਤਾਲ ਤਰਨ ਤਾਰਨ ਵਿੱਚ ਕੋਵਿਡ-19 ਦਾ ਟੈੱਸਟ ਮੁਫ਼ਤ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਟੀਕਾਕਰਨ ਉਪਰੰਤ ਵੀ ਪੰਜ ਕੋਵਿਡ ਅਨੁਰੂਪ ਵਿਵਹਾਰਾਂ ਦੀ ਪਾਲਣਾ ਕੀਤੀ ਜਾਵੇ , ਸਹੀ ਢੰਗ ਨਾਲ ਮਾਸਕ ਪਹਿਣੋ, ਸਾਬਣ ਅਤੇ ਪਾਣੀ ਨਾਲ ਸਮੇਂ ਸਮੇਂ ਤੇ ਹੱਥ ਧੋਵੋ ਜਾਂ ਸੈਨੇਟਾਈਜ਼ ਕਰੋ, ਘੱਟੋ-ਘੱਟ 2 ਗਜ਼ ਦੀ ਸਰੀਰਕ ਦੂਰੀ ਬਣਾ ਕੇ ਰੱਖੋ, ਜੇਕਰ ਕੋਈ ਲੱਛਣ ਸਾਹਮਣੇ ਆਉਂਦੇ ਹਾਂ ਤਾਂ ਤੁਰੰਤ ਖੁਦ ਨੂੰ ਵੱਖਰਾ ਕਰੋ, ਜੇਕਰ ਤੁਹਾਨੂੰ ਕੋਈ ਲੱਛਣ ਹੋਵੇ ਤਾਂ ਆਪਣਾ ਟੈੱਸਟ ਕਰਵਾਉ । ਇਸ ਮੌਕੇ ‘ਤੇ ਸਮੂਹ ਸੀਨੀਅਰ ਮੈਡੀਕਲ ਅਫਸਰ, ਸਮੂਹ ਪ੍ਰੋਗਰਾਮ ਅਫਸਰ ਅਤੇ ਵੱਖ-ਵੱਖ ਵਿਭਾਗਾਂ ਤੋਂ ਆਏ ਮੁਖੀ ਅਤੇ ਜਿਲ੍ਹਾ ਟਾਸਕ ਫੋਰਸ ਦੇ ਸਾਰੇ ਮੈਂਬਰ ਮੌਜੂਦ ਸਨ ।