ਕੇ.ਵੀ.ਕੇ ਰੋਪੜ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਬਾਰੇ ਜਾਗਰੂਕ ਪੈਦਾ ਕੀਤੀ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 31 ਅਕਤੂਬਰ:
ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵੱਲੋ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਗਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ ਅਟਾਰੀ ਜੋਨ 1, ਲੁਧਿਆਣਾ ਦੇ ਸਹਿਯੋਗ ਨਾਲ ਕਾਲਜ ਦੇ ਵਿਦਿਆਰਥੀਆਂ ਲਈ ਜਾਗਰੂਕ ਕੈਪ ਲਗਾਇਆ ਗਿਆ। ਇਹ ਪ੍ਰੋਗਰਾਮ  ਅਮਰ ਸ਼ਹੀਦ ਬਾਬਾ ਅਜੀਤ ਸਿੰਘ ਤੇ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ, ਰੂਪਨਗਰ ਵਿਖੇ ਕਰਵਾਇਆ ਗਿਆ ਜਿਸ ਵਿੱਚ 100 ਵਿਦਿਆਰਥੀਆਂ ਨੇ ਭਾਗ ਲਿਆ।
ਡਾ. ਸਤਬੀਰ ਸਿੰਘ, ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ,ਰੋਪੜ ਨੇ ਨੌਜ਼ਵਾਨਾਂ ਨੂੰ ਵਾਤਾਵਰਣ ਦੀ ਸੰਭਾਲ ਦੇ ਸੰਬੰਧ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਦੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰਹਿੰਦ ਖੁਹੰਦ ਨੂੰ ਸਾੜਨ ਦੇ ਗੰਭੀਰ ਪ੍ਰਭਾਵਾਂ ਤੇ ਵੀ ਚਾਨਣਾ ਪਾਇਆ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਦੀਆਂ ਵੱਖ-ਵੱਖ ਗਤੀਵੀਧੀਆਂ ਬਾਰੇ ਨੌਜ਼ਵਾਨਾਂ ਨੂੰ ਜਾਗਰੂਕ ਕਰਾਇਆ। ਉਨ੍ਹਾਂ ਨੇ ਝੋਨੇ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ ਸਰਫੇਸ ਸੀਡਰ, ਐਮਬੀ ਹਲ, ਰੋਟਾਵੇਟਰ, ਮਲਚਰ ਅਤੇ ਬੇਲਰ ਆਦਿ ਦੀ ਵਰਤੋਂ ਕਰਨ ਤੇ ਵੀ ਜੋਰ ਦਿੱਤਾ।
ਸਮਾਗਮ ਦੇ ਮੁੱਖ ਮਹਿਮਾਨ ਡਾ. ਸਤਵੰਤ ਕੌਰ ਸ਼ਾਹੀ (ਪ੍ਰਿੰਸੀਪਲ) ਨੇ ਵਿਦਿਆਰਥੀਆਂ ਨੂੰ ਇਹ ਵੱੱਡਮੁੱਲੀ ਜਾਣਕਾਰੀ ਆਪਣੇ ਪਰਿਵਾਰਾਂ ਅਤੇ ਕਿਸਾਨਾਂ ਨੂੰ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਜਿਹੇ ਸੰਵੇਦਨਸ਼ੀਲ ਮੁੱਦਿਆ ਤੇ ਵਿਦਿਆਰਥੀਆਂ ਨੂੰ ਦਿਸ਼ਾ ਦੇਣ ਲਈ ਕੇ.ਵੀ.ਕੇ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਡਾ. ਪ੍ਰਿੰਸੀ (ਸਹਾਇਕ ਪ੍ਰੋਫੈਸਰ, ਗ੍ਰਹਿ ਵਿਗਿਆਨ) ਨੇ ਦੱਸਿਆ ਕਿ ਵਿਦਿਆਰਥੀਆਂ ਤੋਂ ਫਸਲਾਂ ਦੀ ਰਹਿੰਦ ਖੂੰਹਦ ਤੇ ਵੱਖ-ਵੱਖ ਵਰਗਾਂ ਦੇ ਲੇਖ ਲਿਖਣ, ਸਲੋਗਨ ਰਾਈਟਿੰਗ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ ਅਤੇ ਸੰਬੰਧਿਤ ਸ਼ੇ੍ਣੀਆਂ ਵਿੱਚੋਂ ਵਧੀਆ ਪ੍ਰਵੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਅੰਤ ਵਿੱਚ ਡਾ.ਪ੍ਰਿੰਸੀ ਨੇ ਪੋ੍ਰਗਰਾਮ ਨੂੰ ਸਫਲ ਬਣਾਉਣ ਲਈ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ।