ਕੈਬਿਨਟ ਮੰਤਰੀ ਧਾਲੀਵਾਲ ਨੇ ਅਜਨਾਲਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

— 24 ਘੰਟਿਆਂ ਅੰਦਰ ਕਿਸਾਨਾਂ ਨੂੰ ਕੀਤੀ ਜਾਵੇਗੀ ਅਦਾਇਗੀ

— ਮਾਨ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ

ਅੰਮ੍ਰਿਤਸਰ, 7 ਅਕਤੂਬਰ 2023:

ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ।

ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਉਪਰੰਤ ਕੀਤਾ। ਸ: ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਅਸੀਂ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰਨ ਤੋਂ ਇਲਾਵਾ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਤਰੁੰਤ ਕਰਨ ਦੇ ਸਾਰੇ ਪ੍ਰਬੰਧ ਕੀਤੇ ਹਨ।  ਸ: ਧਾਲੀਵਾਲ ਨੇ ਕਿਹਾ ਕਿ ਅਸੀਂ ਅੱਜ ਤੋਂ ਛੇ ਮਹੀਨੇ ਪਹਿਲਾਂ ਮੰਡੀਆਂ ਵਿੱਚ ਸ਼ੈੱਡ ਪਾਉਣੇ ਸ਼ੁਰੂ ਕੀਤੇ ਸੀ ਜਿਨ੍ਹਾਂ ਦਾ 80 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਤ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਨੋਟੀਫਾਈ ਖਰੀਦ ਕੇਂਦਰਾਂ ਵਿਖੇ ਖਰੀਦ ਏਜੰਸੀਆਂ ਪਨਗ੍ਰੇਨਮਾਰਕਫੈੱਡਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਤੇ ਝੋਨੇ ਦੀ ਖਰੀਦ ਯਕੀਨੀ ਬਣਾਈ ਜਾਵੇਗੀ।

ਸ: ਧਾਲੀਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।  ਸ: ਧਾਲੀਵਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ  ਕਿਉਂਕਿ ਇਸ ਨਾਲ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ ਅਤੇ ਸਾਡਾ ਵਾਤਾਵਰਣ ਵੀ ਖ਼ਰਾਬ ਹੁੰਦਾ ਹੈ। ਉਨਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸਬਸਿਡੀ ਤੇ ਮਸ਼ੀਨਾਂ ਵੀ ਮੁਹੱਈਆ ਕਰਵਾ ਰਹੀ ਹੈ ਅਤੇ ਅਸੀਂ ਹਰ ਸਹੂਲਤ ਦੇਣ ਲਈ ਵਚਨਬੱਧ ਹਾਂ।

ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲਚਰਨਜੀਤ ਸਿੰਘ ਸਿੱਧੂਸ: ਗੁਰਜੰਟ ਸੋਹੀਸ: ਜਸਪਾਲ ਸਿੰਘ ਢਿਲੋਂਪ੍ਰਧਾਨ ਨਗਰ ਪੰਚਾਇਤ ਅਜਨਾਲਾਚੇਅਰਮੈਨ ਵਰੁਣ ਕੁਮਾਰ ਰਾਜਾਸਾਂਸੀਸ: ਸਤਬੀਰ ਸਿੰਘ ਸੰਧੂ ਪ੍ਰਧਾਨ ਆੜ੍ਹਤੀ ਯੂਨੀਅਨਸ: ਹਰਵਿੰਦਰ ਸਿੰਘ ਸ਼ਾਹਤਹਿਸੀਦਾਰ ਅਜਨਾਲਾਸਕੱਤਰ ਸਾਹਿਬ ਸਿੰਘਲੇਖਾਕਾਰ ਸੰਦੀਪ ਸਿੰਘ ਗਿਆਨਕਾਬਲ ਸਿੰਘ ਸੰਧੂ ਸੁਪਰਵਾਈਜ਼ਰਗੁਰਪ੍ਰੀਤ ਸਿੰਘਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ ਅੰਮ੍ਰਿਤਸਰਸ: ਹਰਚੰਦ ਸਿੰਘ ਐਸ.ਡੀ.ਓ. ਪੰਜਾਬ ਮੰਡੀ ਬੋਰਡ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।