ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬਾ ਸਰਕਾਰ ਨੇ ਬੁਰਜ਼ਗਾਰਾਂ ਨੂੰ ਰੁਜ਼ਗਾਰ ਮੁਹੱੱਈਆ ਕਰਵਾਉਣ ਲਈ ਕੀਤੇ ਵਿਸ਼ੇਸ ਉਪਰਾਲੇ -ਡਿਪਟੀ ਕਮਿਸ਼ਨਰ

Ghar Ghar Rozgar

Sorry, this news is not available in your requested language. Please see here.

ਸਥਾਨਕ ਗੋਲਡਨ ਗਰੁੱਪ ਆਫ ਇੰਸਟੀਚਿਊਟ, ਗੁਰਦਾਸਪੁਰ ਵਿਖੇ ਲੱਗਾ ਰਾਜ ਪੱਧਰੀ ਰੋਜ਼ਗਾਰ ਮੇਲਾ ਰਿਹਾ ਸਫਲ- 522 ਪ੍ਰਾਰਥੀਆਂ ਦੀ ਹੋਈ ਚੋਣ
26 ਸਤੰਬਰ ਨੂੰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ, 28 ਸਤੰਬਰ ਨੂੰ ਐਸ.ਐਸ.ਐਮ ਕਾਲਜ ਦੀਨਾਨਗਰ ਵਿਖੇ, 29 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ ਅਤੇ 30 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਰਚੋਵਾਲ ਵਿਖੇ ਰਾਜਪੱਧਰੀ ਰੋਜ਼ਗਾਰ ਮੇਲੇ ਲਗਾਏ ਜਾਣਗੇ
ਗੁਰਦਾਸਪੁਰ, 24 ਸਤੰਬਰ ( )- ਪੰਜਾਬ ਸਰਕਾਰ ਵੱਲੋ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਗੋਲਡਨ ਗਰੁੱਪ ਆਫ ਇੰਸਟੀਚਿਊਟ , ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ ਰਾਜ ਪੱਧਰੀ ਰੋਜ਼ਗਾਰ ਮੇਲਾ ਗਾਇਆ ਗਿਆ ਹੈ । ਇਸ ਮੇਲੇ ਵਿੱਚ 15 ਕੰਪਨੀਆਂ ਸਮੇਤ ਜ਼ਿਲ•ੇ ਦੀਆਂ ਵੱਖ-ਵੱਖ ਇੰਡਸਟੀਆਂ ਨੇ ਹਿੱਸਾ ਲਿਆ ਅਤੇ ਮੇਲੇ ਵਿੱਚ 740 ਨੌਜਵਾਨ ਲੜਕੇ/ਲੜਕੀਆਂ ਨੇ ਭਾਗ ਲਿਆ ਅਤੇ ਇਹਨਾਂ ਵਿੱਚੋ 522 ਨੋਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵੱਲੋ ਨੋਕਰੀਆਂ ਲਈ ਚੁਣ ਲਿਆ ਗਿਆ ।
24 ਸਤੰਬਰ ਤੋਂ 30 ਸਤੰਬਰ ਤਕ ਲੱਗਣ ਵਾਲੇ 6ਵੇਂ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਦਾ ਉਦਘਾਟਨ ਵਰਚੁਅਲ (ਆਨਲਾਈਨ) ਸ੍ਰੀ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਵਲੋਂ ਕੀਤਾ ਗਿਆ। ਉਦਘਾਟਨ ਸਮਾਗਮ ਦੌਰਾਨ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਸ. ਸਕੱਤਰ ਸਿੰਘ ਬਾਲ ਐਸ.ਡੀ.ਐਮ ਗੁਰਦਾਸਪੁਰ, ਸ੍ਰੀ ਮੋਹਿਤ ਮਹਾਜਨ ਐਮ.ਡੀ ਗੋਲਡਨ ਇੰਸਟੀਚਿਊਟ ਗੁਰਦਾਸਪੁਰ, ਸ੍ਰੀ ਪ੍ਰਸ਼ੋਤਮ ਸਿੰਘ ਜ਼ਿਲ•ਾ ਰੋਜ਼ਗਾਰ ਅਫਸਰ ਮੋਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਇਹ 6ਵਾਂ ਰਾਜ ਪੱਧਰੀ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ਤਹਿਤ ਗੁਰਦਾਸਪੁਰ ਵਿਖੇ 30 ਸਤੰਬਰ ਤਕ ਰਾਜ ਪੱਧਰੀ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਸਕੀਮ ਘਰ-ਘਰ ਰੋਜ਼ਗਾਰ ਤਹਿਤ ਹਰ ਘਰ ਵਿੱਚ ਇੱਕ ਨੋਕਰੀ ਜਾਂ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਟੀਚਾ ਮਿਥਿਆ ਗਿਆ ਹੈ । ਉਨਾਂ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਵਿਜਟ ਜਰੂਰ ਕਰਨ ਜਿਥੇ ਸਰਕਾਰ ਵੱਲੋ ਨੋਜਵਾਨਾਂ ਨੂੰ ਫ੍ਰੀ ਇੰਟਰਨੈਟ ਸੇਵਾ, ਕਾਉਂਸਲਿੰਗ ਅਤੇ ਵਿਦੇਸ਼ ਵਿੱਚ ਜਾਣ ਲਈ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ । ਜਿਲਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਵੱਲੋ ਨੋਜਵਾਨਾਂ ਨੂੰ ਸਾਫਟ ਸਕਿੱਲ ਅਤੇ ਇੰਟਰਵਿਉ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਤਾਂ ਜੋ ਬੱਚਿਆਂ ਨੂੰ ਤਿਆਰੀ ਉਪਰੰਤ ਰੋਜਗਾਰ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਿਲ ਨਾਂ ਆਵੇ ।ਰੋਜ਼ਗਾਰ ਮੇਲੇ ਵਿਚ 15 ਕੰਪਨੀਆਂ ਜਿਵੇਂ ਪੁਖਰਾਜ, ਐਲ.ਆਈ.ਸੀ, ਵਾਹੋ ਸਲੂਸ਼ਨ ਆਦਿ ਅਤੇ ਜਿਲੇ ਦੀਆਂ ਵੱਖ-ਵੱਖ ਇੰਡਸਟਰੀਆਂ ਵਲੋਂ ਸ਼ਮਲੀਅਤ ਕੀਤੀ ਗਈ। ਕਰੀਬ 740 ਪ੍ਰਾਰਥੀਆਂ ਨੇ ਰੋਜ਼ਗਾਰ ਮੇਲੇ ਵਿਚ ਹਿੱਸਾ ਲਿਆ, ਜਿਸ ਵਿਚੋਂ 522 ਪ੍ਰਾਰਥੀਆਂ ਦੀ ਚੋਣ ਹੋਈ। ਇਨਾਂ ਵਿਚੋਂ 386 ਲੜਕੇ ਤੇ 136 ਲੜਕੀਆਂ ਦੀ ਚੋਣ ਹੋਈ।
ਇਸ ਮੌਕੇ ਜਿਲਾ ਰੋਜ਼ਗਾਰ ਅਫਸਰ ਨੇ ਦੱਸਿਆ ਸਰਕਾਰ ਵਲੋਂ ਕੋਵਿਡ -19 ਸਬੰਧੀ ਜਾਰੀ ਗਾਈਡਲਾਈਜ਼ ਦੀ ਪਾਲਣਾ ਕਰਦੇ ਇਹ ਰੋਜਗਾਰ ਮੇਲਾ ਲਗਾਇਆ ਗਿਆ। ਕੋਵਿਡ -19 ਦੀਆ ਗਾਈਡਲਾਈਜ ਦੀ ਪਾਲਣਾ ਕਰਦੇ ਹੋਏ ਰੋਜਗਾਰ ਮੇਲੇ ਵਾਲੀ ਜਗ•ਾਂ ਤੇ ਵੱਖ ਵੱਖ ਬਲਾਕ ਤਿਆਰ ਕੀਤੇ ਗਏ, ਜਿਥੇ ਬੱਚਿਆ ਦੀ ਬਲਾਕ ਵਾਈਜ ਰਜਿਸਟਰੇਸ਼ਨ ਕੀਤੀ ਗਈ। ਰਜਿਸਟਰੇਸ਼ਨ ਲਈ ਬਲਾਕ ਵਾਈਜ ਟੋਕਨ ਸਿਸਟਮ ਏ/ਬੀ/ਸੀ/ਡੀ)ਦੀ ਵਰਤੋ ਕੀਤੀ ਗਈ, ਤਾਂ ਜੋ ਇੰਟਰਵਿਊ ਦੌਰਾਨ ਪ੍ਰਾਰਥੀਆ ਦਾ ਇੱਕ ਜਗ•ਾ ਤੇ ਇਕੱਠ ਨਾ ਹੋਵੇ ।
ਉਨਾਂ ਅੱਗੇ ਦੱਸਿਆ ਕਿ ਰੋਜਗਾਰ ਮੇਲੇ ਵਾਲੀ ਜਗ•ਾ ਤੇ ਇੱਕ ਮੈਡੀਕਲ ਟੀਮ ਦਾ ਪ੍ਰਬੰਧ ਵੀ ਕੀਤਾ ਗਿਆ ਸੀ ਅਤੇ ਰੋਜਗਾਰ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆ ਦੀ ਥਰਮੈਲ ਸਕੈਨਿੰਗ ਵੀ ਕੀਤੀ ਗਈ ਅਤੇ ਇਸ ਗੱਲ ਦਾ ਖਾਸ ਧਿਆਨ ਰਖਿਆ ਗਿਆ ਕਿ ਹਰ ਇੱਕ ਪ੍ਰਾਰਥੀ ਨੇ ਮਾਸਕ ਪਹਿਨਿਆ ਹੋਵੇ, ਜੇਕਰ ਕਿਸੇ ਪ੍ਰਾਰਥੀ ਨੇ ਮਾਸਕ ਨਹੀਂ ਪਹਿਨਿਆ ਹੋਇਆ ਸੀ ਤਾਂ ਉਸ ਨੂੰ ਮੌਕੇ ਤੇ ਹੀ ਮਾਸਕ ਮੁਹਈਆ ਕਰਵਾਇਆ ਗਿਆ।
ਉਨਾਂ ਅੱਗੇ ਦੱਸਿਆ ਕਿ 26.09.2020 ਨੂੰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ (ਪਹਿਲਾਂ 25 ਸਤੰਬਰ ਨੂੰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਰਾਜ ਪੱਧਰੀ ਰੋਜਗਾਰ ਮੇਲਾ ਲਗਾਇਆ ਜਾਣਾ ਸੀ ਪਰ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਕਾਰਨ ਹੁਣ 26 ਸਤੰਬਰ ਨੂੰ ਰਾਜ ਪੱਧਰੀ ਰੋਜਗਾਰ ਮੇਲਾ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ) , ਮਿਤੀ 28.09.2020 ਨੂੰ ਐਸ.ਐਸ.ਐਮ ਕਾਲਜ ਦੀਨਾਨਗਰ, ਮਿਤੀ 29.09.2020 ਨੂੰ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਡੇਰਾ ਬਾਬਾ ਨਾਨਕ ਅਤੇ ਮਿਤੀ 30.09.2020 ਨੂੰ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਹਰਚੋਵਾਲ ਵਿਖੇ ਲਗਾਏ ਜਾ ਰਹੇ ਹਨ ।ਉਨਾਂ ਦੱਸਿਆ ਕਿ ਰੋਜ਼ਗਾਰ ਮੇਲਿਆ ਵਿੱਚ 3000 ਬੱਚਿਆ ਨੂੰ ਵੱਖ-ਵੱਖ ਕੰਪਨੀਆ ਵਲੋਂ ਇੰਟਰਵਿਊ ਦੌਰਾਨ ਪਲੇਸ ਕਰਵਾਇਆ ਜਾਣਾ ਹੈ।
ਇਸ ਮੋਕੇ ਰੋਜਗਾਰ ਅਫਸਰ ਸ੍ਰੀ ਵਿਕਰਜੀਤ, ਪਲੇਸਮੈਂਟ ਅਫਸਰ ਸ੍ਰੀ ਵਰੁਣ ਜੋਸ਼ੀ, ਸੰਜੀਵ ਕੁਮਾਰ ਸੀਨੀਅਰ ਸਹਾਇਕ ਆਦਿ ਹਾਜਰ ਸੀ।