ਕੋਵਿਡ-19 ਦੇ ਪੋਜ਼ੀਟਿਵ ਮਰੀਜਾਂ ਲਈ ਘਰਾਂ ਵਿੱਚ ਇਕਾਂਤਵਾਸ (ਆਈਸੋਲੇਸ਼ਨ) ਦੇ ਨਿਯਮਾਂ ਨੂੰ ਕੀਤਾ ਆਸਾਨ-ਕੈਬਨਿਟ ਮੰਤਰੀ ਸ. ਰੰਧਾਵਾ

sukhjinder singh Randhawa

ਗੁਰਦਾਸਪੁਰ, 3 ਸਤੰਬਰ ( ) ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲਾਂ ਮੰਤਰੀ ਪੰਜਾਬ ਨੇ ਦੱਸਿਆ ਕਿ ਸਰਕਾਰ ਨੇ ਮਰੀਜਾਂ ਨੂੰ ਘਰਾਂ ਵਿੱਚ ਇਕਾਂਤਵਾਸ (ਆਈਸੋਲੇਸ਼ਨ) ਦੀ ਸੁਵਿਧਾ ਪ੍ਰਾਪਤ ਕਰਨ ਦੇ ਨਿਯਮਾਂ ਨੂੰ ਆਸਾਨ ਕਰ ਦਿੱਤਾ ਹੈ। ਕੋਵਿਡ-19 ਪੋਜ਼ੀਟਿਵ ਮਰੀਜ ਦਾ ਇਲਾਜ ਕਰ ਰਹੇ ਮੈਡੀਕਲ ਅਫ਼ਸਰ ਵੱਲੋਂ ਕਲੀਨੀਕਲ ਸਲਾਹ ਅਨੁਸਾਰ ਘੱਟ ਲੱਛਣਾਂ/ਪੂਰਵ-ਲੱਛਣ/ਲੱਛਣਾਂ ਤੋਂ ਬਿਨਾਂ ਵਾਲੇ ਕੇਸਾਂ ਨੂੰ ਘਰਾਂ ਵਿੱਚ ਆਸਾਨੀ ਨਾਲ ਇਕਾਂਤਵਾਸ (ਆਈਸੋਲੇਸ਼ਨ) ਦੀ ਸੁਵਿਧਾ ਦਿੱਤੀ ਜਾ ਸਕਦੀ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਘਰ ਵਿੱਚ ਇਕਾਂਤਵਾਸ (ਆਈਸੋਲੇਸ਼ਨ) 17 ਦਿਨ ਅਤੇ ਜੇਕਰ ਲੱਛਣ ਨਹੀਂ ਆਉਂਦੇ ਤਾਂ 3 ਦਿਨਾਂ ਵਿੱਚ ਖ਼ਤਮ ਕਰ ਦਿੱਤਾ ਜਾਵੇਗਾ। ਜੇਕਰ ਗੰਭੀਰ ਲੱਛਣ ਤੇ ਸਮੱਸਿਆਵਾਂ ਹੋਣ ਤਾਂ ਤੁਰੰਤ ਮੈਡੀਕਲ ਸਹਾਇਤਾ ਪ੍ਰਾਪਤ ਕੀਤੀ ਜਾਵੇ। ਜੇਕਰ ਮਰੀਜ ਨੂੰ ਸਾਹ ਲੈਣ ਵਿੱਚ ਤਕਲੀਫ਼, ਡਿਪ ਇਨ ਐਕਸੀਜ਼ਨ ਸੈਚੂਰੇਸ਼ਨ, ਲਗਾਤਾਰ ਦਰਦ/ਛਾਤੀ ਤੇ ਭਾਰ, ਦਿਮਾਗੀ ਸੰਤੁਲਨ, ਗਲਤ ਬੋਲਣਾ/ਦੌਰੇ, ਕਿਸੇ ਵੀ ਅੰਗ ਜਾਂ ਚਿਹਰੇ ਤੇ ਕਮਜ਼ੋਰੀ ਜਾਂ ਸੁੰਨ ਹੋਣਾ, ਬੁੱਲਾਂ/ਚਿਹਰੇ ਦਾ ਰੰਗ ਨੀਲਾ ਪੈਣਾ ਦੇ ਲੱਛਣ ਸਾਹਮਣੇ ਆਉਂਦੇ ਹਨ ਤਾਂ ਤੁਰੰਤ ਮੈਡੀਕਲ ਸਹਾਇਤਾ ਪ੍ਰਾਪਤ ਕਰਨੀ ਚਾਹੀਦੀ ਹੈ।
ਉਨਾਂ ਅੱਗੇ ਕਿਹਾ ਕਿ ਕੋਰੋਨਾ ਵਾਇ੍ਰਸ ਦੇ ਲੱਛਣ ਦਿਖਣ ਤੇ ਕੋਰੋਨਾ ਟੈਸਟ ਕਰਵਾਉਣ ਵਿਚ ਦੇਰੀ ਨਹੀਂ ਕਰਨੀ ਚਾਹੀਦੀ ਹੈ ਅਤੇ ਕੋਰੋਨਾ ਟੈਸਟ ਕਰਵਾਉਣ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕੀਤਾ ਜਾਵੇ ਅਤੇ ਅਫਵਾਹਾਂ ਤੋਂ ਸੁਚੇਤ ਰਹੋ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਵਿਰੁੱਧ ਵਿਸ਼ੇਸ ਉਪਰਾਲੇ ਜਾਰੀ ਹਨ ਅਤੇ ਸਮੂਹਿਕ ਸਹਿਯੋਗ ਨਾਲ ਕੋਰੋਨਾ ਵਿਰੁੱਧ ਫਤਹਿ ਹਾਸਲ ਕੀਤੀ ਜਾਵੇਗੀ।