ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ ਰਾਜ ਪੱਧਰੀ ਖੇਡਾਂ ਦੌਰਾਨ ਖੇਡ ਸ਼ੂਟਿੰਗ 13 ਨਵੰਬਰ  ਤੋਂ 17 ਨਵੰਬਰ ਤੱਕ

ਵਿਧਾਇਕ ਅਨਮੋਲ ਗਗਨ ਮਾਨ ਵੱਲੋ ਕੀਤੀ ਜਾਵੇਗੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਨਵੰਬਰ 2024 

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਰਾਜ ਪੱਧਰੀ ਖੇਡਾਂ ਦੌਰਾਨ ਖੇਡ ਸ਼ੂਟਿੰਗ, ਮਿਤੀ 13 ਨਵੰਬਰ 2024 ਤੋਂ 17 ਨਵੰਬਰ 2024 ਤੱਕ ਸਰਕਾਰੀ ਸ਼ੂਟਿੰਗ ਰੇਂਜ ਫੇਸ-6 ਐਸ.ਏ.ਐਸ.ਨਗਰ ਵਿਖੇ ਕਰਵਾਈ ਜਾ ਰਹੀ ਹੈ, ਜਿਸ ਦੇ ਉਦਘਾਟਨੀ ਸਮਾਰੋਹ ਵਿੱਚ ਵਿਧਾਇਕ ਸ੍ਰੀਮਤੀ ਅਨਮੋਲ ਗਗਨ ਮਾਨ ਵੱਲੋ ਸ਼ਿਰਕਤ ਕੀਤੀ ਜਾਵੇਗੀ।

ਇਹਨਾਂ ਖੇਡਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋ ਖਿਡਾਰੀ ਭਾਗ ਲੈਣਗੇ ਅਤੇ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ (ਲੜਕੇ ਅਤੇ ਲੜਕੀਆਂ) ਵਿਚਕਾਰ ਮੁਕਾਬਲੇ ਹੋਣਗੇ। ਜਿਸ ਵਿੱਚ ਉਮਰ ਵਰਗ ਅੰ-14, ਅੰ-17, ਅੰ-21, ਅੰ-21-30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਤੋਂ ਉੱਪਰ ਉਮਰ ਵਰਗ ਦੇ ਖਿਡਾਰੀ ਭਾਗ ਲੈਣਗੇ।