ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਾਣਾ ਮੰਡੀ ਕਾਨਵਾਂ ਵਿਖੇ ਕਿਸਾਨ ਮੇਲਾ 8 ਅਕਤੂਬਰ  ਨੂੰ

Sorry, this news is not available in your requested language. Please see here.

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਾਣਾ ਮੰਡੀ ਕਾਨਵਾਂ ਵਿਖੇ ਕਿਸਾਨ ਮੇਲਾ 8 ਅਕਤੂਬਰ  ਨੂੰ
——ਖੇਤੀਬਾੜੀ ਨਾਲ ਸੰਬੰਧਤ ਵੱਖ-ਵੱਖ ਵਿਭਾਗਾਂ ਅਤੇ ਨਿੱਜੀ ਅਦਾਰਿਆ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆ ਜਾਣਗੀਆਂ।

ਪਠਾਨਕੋਟ: 3 ਅਕਤੂਬਰ 2022:

ਜ਼ਿਲਾ ਪਠਾਨਕੋਟ ਨੂੰ ਉਤਰੀ ਭਾਰਤ ਦਾ ਪਹਿਲਾਂ ਧੂੰਆਂ ਮੁਕਤ ਜ਼ਿਲ੍ਹਾ ਬਨਾਉਣ ਦੇ ਉਦੇਸ਼ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰੰਮ ਤਹਿਤ ਹਾੜੀ  ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ ਮਿਤੀ 8 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਮਿਤੀ 8 ਅਕਤੂਬਰ 2022 ਦਿਨ ਸ਼ਨੀਵਾਰ ਨੂੰ ਦਾਣਾ ਮੰਡੀ ਕਾਨਵਾਂ  ਵਿਖੇ ਲਗਾਇਆ  ਜਾਵੇਗਾ। ਉਨਾਂ ਕਿਹਾ ਕਿ ਇਸ ਮੇਲੇ ਵਿੱਚ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਹੋਣਗੇ,ਕੈਂਪ ਦਾ ਉਦਘਾਟਨ ਅਤੇ ਪ੍ਰਧਾਨਗੀ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਹਰਬੀਰ ਸਿੰਘ ਕਰਨਗੇ। ਉਨਾਂ ਦੱਸਿਆ ਕਿ ਸੰਯੁਕਤ ਨਿਰਦੇਸ਼ਕ(ਨਕਦੀ ਫਸਲਾਂ) ਡਾ. ਅਵਤਾਰ ਸਿੰਘ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੇ।

ਉਨਾਂ ਦੱਸਿਆਂ ਕਿ ਇਸ ਮੌਕੇ ਕਿ੍ਰਸ਼ੀ ਵਿਗਿਆਨ ਕੇਂਦਰ ਅਤੇ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰ ਕਿਸਾਨਾਂ ਨੂੰ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣਗੇ ਅਤੇ ਖੇਤੀਬਾੜੀ,ਬਾਗਬਾਨੀ,ਪਸ਼ੂਪਾਲਣ,ਸਿਹਤ ਵਿਭਾਗ,ਡੇਅਰੀ ਵਿਭਾਗ,ਮੱਛੀ ਪਾਲਣ,ਸਹਿਕਾਰਤਾ ਵਿਭਾਗ,ਬੈਂਕ ,ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।ਉਨਾਂ ਦੱਸਿਆ ਇਸ ਮੌਕੇ ਸਫਲ ਕਿਸਾਨ ਵੀ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕਰਨਗੇ। ਉਨਾਂ ਦੱਸਿਆ ਕਿ ਕਿਸਾਨ ਮੇਲੇ ਦਾ ਮੁੱਖ ਉਦੇਸ਼ “ਝੋਨੇ ਦੀ ਪਰਾਲੀ ਨੂੰ ਨਾਂ ਜਲਾਈਏ,ਆਓ,ਮਿਲ ਕੇ ਪਠਾਨਕੋਟ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਈਏ”ਹੋਵੇਗਾ।ਉਨਾਂ ਦੱਸਿਆ ਕਿ ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਣਕ ਅਤੇ ਹੋਰ ਫਸਲਾਂ ਦਾ ਬੀਜ ਵੀ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਜਿਸ ਕਿਸੇ ਨੇ ਵੀ ਇਸ ਮੌਕੇ ਸਟਾਲ ਲਗਾਉਣਾ ਹੋਵੇ ਉਹ ਮੋਬਾਇਲ ਨੰ 8837543237 ਤੇ ਸੰਪਰਕ ਕਰ ਸਕਦਾ ਹੈ।ਉਨਾਂ ਕਿਸਾਨਾਂ ਖਾਸ ਕਰਕੇ ਨੋਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ।ਉਨਾਂ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸਾਨ ਮੇਲੇ ਪ੍ਰਤੀ ਜਾਗਰੁਕਤਾ ਪੈਦਾ ਕਰ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾਵੇ।