ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ‘ਚ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 20 ਜਨਵਰੀ ਨੂੰ

Sorry, this news is not available in your requested language. Please see here.

– ਪ੍ਰੀਖਿਆ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ – ਪ੍ਰਿੰਸੀਪਲ ਨਿਸ਼ੀ ਗੋਇਲ
– ਵੱਖ-ਵੱਖ ਕੇਂਦਰਾਂ ‘ਚ ਕਰੀਬ 1994 ਵਿਦਿਆਰਥੀ ਦੇਣਗੇ ਪ੍ਰੀਖਿਆ
11 ਬਲਾਕਾਂ ‘ਚੋਂ 80 ਵਿਦਿਆਰਥੀਆਂ ਦੀ ਕੀਤੀ ਜਾਵੇਗੀ ਚੋਣ

ਲੁਧਿਆਣਾ, 18 ਜਨਵਰੀ 

– ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 20 ਜਨਵਰੀ ਨੂੰ ਲਈ ਜਾਵੇਗੀ।

ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਵੋਦਿਆ ਵਿਦਿਆਲਿਆ ਸਮਤੀ ਦੁਆਰਾ ਸੰਚਾਲਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ ਜਮਾਤ ਛੇਵੀਂ, ਸੈਸ਼ਨ 2024-25 ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਦਾ ਸਮਾਂ ਸਵੇਰੇ 11:30 ਵਜੇ ਤੋਂ 1:30 ਵਜੇ ਤੱਕ ਹੋਵੇਗਾ।

ਪ੍ਰਿੰਸੀਪਲ ਗੋਇਲ ਨੇ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ 11 ਕੇਂਦਰਾਂ ਵਿੱਚ ਲਈ ਜਾਵੇਗੀ ਜਿਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਮਲਟੀਪਰਪਜ ਲੁਧਿਆਣਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਭਾਰਤ ਨਗਰ ਚੌਂਕ ਲੁਧਿਆਣਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪੱਖੋਵਾਲ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਹਲਵਾਰਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜਗਰਾਓਂ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸਿੱਧਵਾਂ ਬੇਟ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਡੇਹਲੋਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਾਛੀਵਾੜਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਦੋਰਾਹਾ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਰਾਏਕੋਟ ਸ਼ਾਮਲ ਹਨ।

ਪ੍ਰਿੰਸੀਪਲ ਨਿਸ਼ੀ ਗੋਇਲ ਨੇ ਅੱਗੇ ਦੱਸਿਆ ਕਿ ਉਪਰੋਕਤ ਪ੍ਰੀਖਿਆ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੇਂਦਰਾਂ ਵਿੱਚ ਕਰੀਬ 1994 ਵਿਦਿਆਰਥੀ ਬੈਠਣਗੇ ਜਿਨ੍ਹਾਂ ਵਿੱਚੋਂ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੀ ਜਮਾਤ ਛੇਵੀਂ ਲਈ ਜ਼ਿਲ੍ਹੇ ਦੇ 11 ਬਲਾਕਾਂ ਵਿੱਚੋਂ 80 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ।