
ਪਠਾਨਕੋਟ, 6 ਸਤੰਬਰ 2024
ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ, ਸ਼੍ਰੀ ਰਾਜੇਸ਼ ਕੁਮਾਰ (ਖੋਜ ਅਫ਼ਸਰ) ਪਠਾਨਕੋਟ ਦੀ ਨਿਗਰਾਨੀ ਨਾਲ ਜ਼ਿਲ੍ਹਾ ਪੱਧਰ ਬਾਲ ਸਾਹਿਤ ਮੁਕਾਬਲੇ ਪੰਜਾਬੀ ਸਾਹਿਤ ਧਰਮ, ਭਾਸ਼ਾ, ਸੱਭਿਆਚਾਰ, ਇਤਿਹਾਸ ਤੇ ਭੂਗੋਲ ਵਿਸ਼ੇ ਨਾਲ ਸਬੰਧਤ 10 ਅਕਤੂਬਰ, 2024 ਨੂੰ ਸਰਕਾਰੀ ਸੀਨੀਅਰ ਸਕੂਲ (ਲੜਕੇ),ਲਮੀਨੀ ਪਠਾਨਕੋਟ ’ਚ ਕਰਵਾਏ ਜਾਣਗੇ।
ਇਨ੍ਹਾਂ ਮੁਕਾਬਲਿਆਂ ਦੇ ਤਿੰਨ ਵਰਗ ਹੋਣਗੇ, ਜਿਸ ’ਚ ਪਹਿਲਾ ਓ –ਵਰਗ ਅੱਠਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ, ਜਦੋਂ ਕਿ ਦੂਸਰਾ ਅ- ਵਰਗ ਨੌਵੀਂ ਤੋਂ ਬਾਰ੍ਹਵੀਂ ਤੱਕ ਤੇ ਤੀਸਰਾ ੲ- ਵਰਗ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ। ਭਾਗ ਲੈਣ ਵਾਲੇ ਵਿਦਿਆਰਥੀ ਦੀ ਜਮਾਤ ਤੇ ਜਨਮ ਮਿਤੀ ਸੰਬੰਧੀ ਸੰਸਥਾ ਮੁਖੀ ਵੱਲੋਂ ਲਿਖਤੀ ਤਸਦੀਕ ਲਾਜ਼ਮੀ ਹੈ। ਹਰ ਵਰਗ ’ਚ ਇੱਕ ਸੰਸਥਾ ਵਿੱਚੋਂ ਵੱਧ ਤੋਂ ਵੱਧ ਦੋ ਵਿਦਿਆਰਥੀ ਹੀ ਭੇਜੇ ਜਾ ਸਕਦੇ ਹਨ। ਇਹ ਮੁਕਾਬਲਾ ਸੋ ਪ੍ਰਸ਼ਨਾਂ ਦੇ ਰੂਪ ’ਚ ਬਹੁ- ਵਿਕਲਪੀ ਪ੍ਰਸ਼ਨਾਵਲੀ ਦੇ ਲਿਖਤੀ ਰੂਪ ਵਿੱਚ ਹੋਵੇਗਾ। ਜ਼ਿਲ੍ਹਾ ਪੱਧਰ ’ਤੇ ਹਰ ਵਰਗ ’ਚੋਂ ਪਹਿਲੇ ਸਥਾਨ ’ਤੇ ਅਉਣ ਵਾਲੇ ਵਿਦਿਆਰਥੀ ਰਾਜ ਪੱਧਰ ਦੇ ਮੁਕਾਬਲੇ ’ਚ ਹਿੱਸਾ ਲੈਣਗੇ। ਹਰ ਵਰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਅਉਣ ਵਾਲੇ ਵਿਦਿਆਰਥੀ ਨੂੰ 1000/-ਰੁਪਏ, ਦੂਸਰੇ ਸਥਾਨ ਵਾਲੇ ਵਿਦਿਆਰਥੀ ਨੂੰ 750/-ਰੁਪਏ, ਤੇ ਤੀਜੇ ਸਥਾਨ ਵਾਲੇ ਵਿਦਿਆਰਥੀ ਨੂੰ 500/-ਰੁਪਏ, ਨਕਦ ਜਾਂ ਵਿਭਾਗੀ ਪੁਸਤਕਾਂ ਦੇ ਰੂਪ ਵਿੱਚ ਦਿੱਤੇ ਜਾਣਗੇ।
ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਖੋਜ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ ਨੂੰ ਨਕਦ ਇਨਾਮ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਜਾਰੀ ਕੀਤੇ ਸਰਟੀਫਿਕੇਟ/ਪ੍ਰੰਸ਼ਸਾ ਪੱਤਰ ਵੀ ਪ੍ਰਦਾਨ ਕੀਤੇ ਜਾਣਗੇ।

English





