ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਇਆ ਵਿਸ਼ੇਸ਼ ਅਭਿਆਨ

Sorry, this news is not available in your requested language. Please see here.

ਲੁਧਿਆਣਾ, 13 ਫਰਵਰੀ 2025  

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ, ਪੁਲਿਸ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿਖੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਵਿਸ਼ੇਸ਼ ਅਭਿਆਨ ਚਲਾਇਆ ਗਿਆ।

ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜ਼ੋਰਵਾਲ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ ਵਿੱਚ ਚਾਇਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ ਹੈ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਰੇਲਵੇ ਸਟੇਸ਼ਨ, ਲੁਧਿਆਣਾ ਦੇ ਨੇੜਲੇ ਇਲਾਕਿਆਂ ਵਿੱਚ ਚਾਈਲਡ ਬੈਗਿੰਗ ਦੀ ਰੋਕਥਾਮ ਲਈ ਰੇਡ ਕੀਤੀ ਗਈ ਅਤੇ ਆਮ ਜਨਤਾ ਨੂੰ ਵੀ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ਤੇ ਠੱਲ ਪਾਈ ਜਾ ਸਕੇ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਵੱਲੋ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ।

ਜ਼ਿਲ੍ਹਾ ਟਾਸਕ ਫੋਰਸ ਟੀਮ ਵਿੱਚ ਲਵਪ੍ਰੀਤ ਸਿੰਘ (ਸ਼ੋਸ਼ਲ ਵਰਕਰ), ਸਨਦੀਪ ਸਿੰਘ (ਬਚਪਨ ਬਚਾਉ ਅੰਦੋਲਨ) ਤੋਂ ਇਲਾਵਾ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।