ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Sorry, this news is not available in your requested language. Please see here.

ਫਾਜਿਲਕਾ 2 ਮਈ 2025

ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਜੂਨ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਆਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਲਿਫਾਫੇ ਨਾਲੀਆਂ/ਸੀਵਰੇਜ ਜਾਂ ਪਬਲਿਕ ਸਥਾਨਾਂ ਤੇ ਸੁੱਟਣ ਦੀ ਵੀ ਪਾਬੰਦੀ ਲਗਾਈ ਜਾਂਦੀ ਹੈ। ਇਨ੍ਹਾਂ ਦੀ ਵਰਤੋਂ ਨਾਲ ਸਫਾਈ ਵਿਚ ਵਿਘਨ ਪੈਂਦਾ ਹੈ ਅਤੇ ਸੀਵਰੇਜ ਆਦਿ ਵਿਚ ਫਸ ਜਾਣ ਕਾਰਨ ਸੀਵਰੇਜ ਬੰਦ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਸੜਕਾਂ, ਗਲੀਆਂ ਵਿਚ ਆ ਜਾਂਦਾ ਹੈ ਜਿਸ ਦੇ ਸਿੱਟੇ ਵਜੋਂ ਵਾਤਾਵਰਣ ਅਤੇ ਸਿਹਤ ਸਬੰਧੀ ਖਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾ ਅਤੇ ਬੀ.ਪੀ.ਓਜ ਦੇ ਨੇੜੇ ਸਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ ਜਾਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸਰਹੱਦੀ ਖੇਤਰ ਦੀ ਸੁਰੱਖਿਆ ਪੁਖਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਜ਼ਿਲ੍ਹਾ ਫਾਜ਼ਿਲਕਾ ਵਿਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਆਉਣ-ਜਾਣ ਲਈ ਪਾਬੰਦੀ ਲਗਾਉਣ ਦੀ ਜਰੂਰਤ ਹੈ। ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ।

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਬਰਾ/ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ। ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿਥੇ ਵੇਖਿਆ ਜਾਵੇ ਪਸ਼ੂਆਂ ਤੋਂ ਸੁਰੱਖਿਆ ਲਈ ਕੰਡਿਆਲੀ ਤਾਰ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਬਹੁਤ ਤੇਜਧਾਰ ਹੁੰਦੀ ਹੈ, ਜਿਸ ਨਾਲ ਕੁਦਰਤੀ ਜੀਵਾਂ ਅਤੇ ਇਨਸਾਨਾਂ ਨੂੰ ਜਾਨ ਦਾ ਖਤਰਾ ਹੁੰਦਾ ਹੈ।

ਹੁਕਮ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦਣ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿਚ ਖਲਲ ਪੈਦਾ ਕਰਕੇ ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਤੇ ਵਹੀਕਲ ਦੀ ਵਰਤੋਂ ਕਰਨ *ਤੇ ਰੋਕ ਲਗਾਉਣੀ ਜਰੂਰੀ ਹੈ।

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜਿਲਕਾ ਵਿੱਚ ਪੈਂਦੇ ਅੰਤਰ-ਰਾਸਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਕਵਾਡ-ਕਾਪਟਰ(ਡਰੋਨ ਕੈਮਰੇ) ਆਦਿ ਉਡਾਉਣ ਤੇ ਪਾਬੰਦੀ ਲਗਾਈ ਹੈ।

ਜ਼ਿਲਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿਮ ਕਾਰਡ ਰੱਖਣ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।