ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

Zila Rozgar 1
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

Sorry, this news is not available in your requested language. Please see here.

ਆਰ.ਐਸ.ਮੈਨਪਾਵਰ ਪ੍ਰੋਵਾਈਡਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ
ਰੂਪਨਗਰ, 12 ਅਗਸਤ 2024
ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ 13 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ  ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆਰ.ਐਸ.ਮੈਨਪਾਵਰ ਪ੍ਰੋਵਾਈਡਰ ਵੱਲੋਂ ਟੈਲੀਕਾਲਰ ਦੀਆਂ 10 ਅਸਾਮੀਆਂ ਲਈ ਬਾਰਵੀਂ/ਗ੍ਰੈਜੂਏਟ, ਰਿਸੇਪਸ਼ਨਿਸਟ ਦੀਆਂ 2 ਅਸਾਮੀਆਂ ਲਈ 12ਵੀਂ/ਗ੍ਰੈਜੂਏਟ ਅਤੇ ਡਿਲਿਵਰੀ ਐਗਜ਼ੀਕਿਊਟਿਵ ਦੀਆਂ 20 ਅਸਾਮੀਆਂ ਲਈ ਦਸਵੀਂ, ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ  ਰਿਸੇਪਸ਼ਨਿਸਟ ਦੀ ਅਸਾਮੀ ਤੇ 10,000 – 20,000, ਟੈਲੀਕਾਲਰ ਦੀ ਅਸਾਮੀ ਤੇ 10000 – 20,000+ ਇਨਸੈਂਟਿਸ, ਡਿਲਿਵਰੀ ਐਗਜ਼ੀਕਿਊਟਿਵ ਦੀ ਅਸਾਮੀ ਤੇ 24000 – 35,000+ ਇੰਨਸੈਂਟਿਵ ਪ੍ਰਤੀ ਮਹੀਨਾ ਮਿਲਣਯੋਗ ਹੇਵੇਗਾ। ਉਨ੍ਹਾ ਦੱਸਿਆ ਕਿ ਨੌਕਰੀ ਦਾ ਸਥਾਨ ਖਰੜ/ਮੋਹਾਲੀ ਹੋਵੇਗਾ ਅਤੇ ਇਸ ਕੈਂਪ ਵਿੱਚ ਪੁਰਸ਼/ਔਰਤਾਂ ਦੋਵੇਂ ਇੰਟਰਵਿਊ ਲਈ ਆ ਸਕਦੇ ਹਨ। ਇਸ ਕੈਂਪ ਵਿੱਚ ਟੈਲੀਕਾਲਰ ਅਤੇ ਰਿਸੇਪਸ਼ਨਿਸਟ ਦੀ ਅਸਾਮੀ ਲਈ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਦੀ ਉਮਰ ਸੀਮਾ 18 ਤੋਂ 35 ਸਾਲ ਹੈ ਅਤੇ ਡਿਲਵਿਰੀ ਐਗਜ਼ੀਕਿਊਟਿਵ ਲਈ ਕੋਈ ਵੀ ਉਮਰ ਸੀਮਾ ਨਹੀਂ ਹੈ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਇਸ ਕੈਂਪ ਵਿੱਚ ਸ਼ਾਮਲ ਹੋਣ ਅਤੇ ਇੰਟਰਵਿਊ ਦੇਣ ਲਈ ਉਮੀਦਵਾਰਾਂ ਨੂੰ ਕੋਈ ਟੀ.ਏ ਜਾਂ ਡੀ.ਏ ਮਿਲਣਯੋਗ ਨਹੀਂ ਹੋਵੇਗਾ।
ਸ਼੍ਰੀਮਤੀ ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਨ੍ਹਾਂ ਪਲੇਸਮੈਂਟ ਕੈਂਪ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।