ਰੂਪਨਗਰ, 9 ਦਸੰਬਰ 2024
ਨੌਜਵਾਨਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾਂਦੇ ਹਫਤਾਵਰੀ ਪਲੈਸਮੈਂਟ ਕੈਂਪਾਂ ਦੀ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 10 ਦਸੰਬਰ ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ ਕੰਪਨੀ ਵੱਲੋਂ ਸੀਨੀਅਰ ਅਫਸਰ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 2.72 ਲੱਖ ਰੁਪਏ ਤੱਕ ਸਲਾਨਾ ਤਨਖਾਹ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਅਸਾਮੀ ਤੇ ਇੰਟਰਵਿਊ ਦੇਣ ਲਈ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਜਾਂ ਪੋਸਟ ਗ੍ਰੈਜੂਏਸ਼ਨ ਘੱਟੋ-ਘੱਟ 50 ਫ਼ੀਸਦ ਅੰਕਾਂ ਨਾਲ ਪਾਸ ਹੋਣੀ ਚਾਹੀਦੀ ਹੈ ਅਤੇ ਉਮਰ 25 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।
ਇਸਦੇ ਨਾਲ ਉਨ੍ਹਾਂ ਦੱਸਿਆ ਕਿ ਐਕਸਿਸ ਬੈਂਕ ਵੱਲੋਂ ਸਹਾਇਕ ਮੈਨੇਜਰ ਦੀਆਂ ਅਸਾਮੀਆਂ ਦੀ ਭਰਤੀ ਲਈ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ 50 ਫ਼ੀਸਦ ਅੰਕਾਂ ਨਾਲ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 4.40 ਲੱਖ ਰੁਪਏ ਸਲਾਨਾ ਤਨਖਾਹ ਮਿਲੇਗੀ। ਚਾਹਵਾਨ ਉਮੀਦਵਾਰ ਇੰਟਰਵਿਊ ਦੇਣ ਲਈ ਆਪਣਾ ਆਧਾਰ ਕਾਰਡ ਅਤੇ ਬਾਇਓ ਡਾਟਾ ਨਾਲ ਲੈਕੇ ਆਉਣ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ ਡਿਪਟੀ ਕਮਿਸ਼ਨਰ ਕੰਪਲੈਕਸ ਰੂਪਨਗਰ ਹੈ। ਇਸ ਕੈਂਪ ਵਿੱਚ ਇਸਤਰੀ ਅਤੇ ਪੁਰਸ਼ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਇੰਟਰਵਿਊ ਦੇਣ ਲਈ ਉਮੀਦਵਾਰ ਨੂੰ ਕੋਈ ਟੀ.ਏ ਜਾਂ ਡੀ.ਏ ਮਿਲਣਯੋਗ ਨਹੀਂ ਹੋਵੇਗਾ।

English






