ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 8 ਉਮੀਦਵਾਰਾਂ ਨੂੰ ਕੀਤਾ ਗਿਆ ਸ਼ਾਰਟਲਿਸਟ

Sorry, this news is not available in your requested language. Please see here.

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 8 ਉਮੀਦਵਾਰਾਂ ਨੂੰ ਕੀਤਾ ਗਿਆ ਸ਼ਾਰਟਲਿਸਟ
—–ਅਗਲਾ ਰੋਜ਼ਗਾਰ ਕੈਂਪ 14 ਨਵੰਬਰ ਨੂੰ
ਰੂਪਨਗਰ, 11 ਨਵੰਬਰ:
ਜਿਲ੍ਹਾ ਰੂਪਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਹਫਤਾਵਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਕੈਂਪ ਵਿੱਚ ਯੂਨੀਵਰਸਲ ਇੰਟਰਨੈਸ਼ਨਲ ਕੰਪਨੀ ਦੇ ਨਿਯੋਜਕਾਂ ਵੱਲੋਂ ਮੈਨੇਜਰ, ਅਸਿਸਟੈਂਟ ਮੈਨੇਜਰ ਅਤੇ ਸੇਲਜ਼ ਐਗਜੀਕਿਊਟਿਵ ਦੀਆਂ ਅਸਾਮੀਆਂ ਲਈ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਸ ਕੈਂਪ ਵਿੱਚ 17 ਉਮੀਦਵਾਰਾਂ ਵੱਲੋਂ ਹਿੱਸਾ ਲਿਆ ਗਿਆ ਅਤੇ 8 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਯੋਗਤਾ ਬਾਰਵ੍ਹੀਂ ਅਤੇ ਗਰੈਜੂਏਸ਼ਨ ਪਾਸ ਅਤੇ ਉਮਰ ਸੀਮਾ 18 ਤੋਂ 28 ਸਾਲ ਹੋਣੀ ਲਾਜ਼ਮੀ ਰੱਖੀ ਗਈ ਸੀ। ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇੰਟਰਵਿਊ ਦੌਰਾਨ ਚੁਣੇ ਗਏ ਉਮੀਦਵਾਰਾਂ ਦੀ ਮਹੀਨਾਵਾਰ ਤਨਖਾਹ 8000-25000 (ਪੋਸਟਾਂ ਦੇ ਆਧਾਰ ਤੇ) ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜਿਲ੍ਹਾ ਮੋਹਾਲੀ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫ਼ਸਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਵੱਲੋਂ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਅਗਲਾ ਰੋਜ਼ਗਾਰ ਕੈਂਪ ਮਿਤੀ 14 ਨਵੰਬਰ ਨੂੰ ਸਵੇਰੇ 10:00 ਵਜੇ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਮੋਟਰਜ਼ ਭਰਤਗੜ੍ਹ ਦੇ ਨਿਯੋਜਕਾਂ ਵੱਲੋਂ ਆਪਰੇਟਰ ਦੀਆਂ ਅਸਾਮੀਆਂ ਲਈ ਨੌਜਵਾਨਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਵਿਦਿਅਕ ਯੋਗਤਾ ਆਈ.ਟੀ.ਆਈ. ਅਤੇ ਡਿਪਲੋਮਾ ਮਕੈਨੀਕਲ ਅਤੇ ਉਮਰ ਸੀਮਾ 18 ਤੋਂ 40 ਸਾਲ ਹੋਣੀ ਲਾਜ਼ਮੀ ਹੈ।
ਇਨ੍ਹਾਂ ਅਸਾਮੀਆਂ ਲਈ ਫਰੈਸ਼ਰ ਅਤੇ ਤਜਰਬੇਕਾਰ ਉਮੀਦਵਾਰ ਹਿੱਸਾ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਚੁਣੇ ਗਏ ਉਮੀਦਵਾਰਾਂ ਦੀ ਮਹੀਨਾਵਾਰ ਤਨਖਾਹ 9000-15000 (ਯੋਗਤਾ ਦੇ ਆਧਾਰ ਤੇ) ਹੋਵੇਗੀ। ਇਨ੍ਹਾਂ ਅਸਾਮੀਆਂ ਲਈ ਸਿਰਫ ਲੜਕੇ ਹਿੱਸਾ ਲੈ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਦੇ ਕੰਮ ਕਰਨ ਦਾ ਸਥਾਨ ਭਰਤਗੜ੍ਹ ਵਿਖੇ ਹੋਵੇਗਾ। ਚਾਹਵਾਨ ਨੌਜਵਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ‘ਤੇ ਸੰਪਰਕ ਕਰ ਸਕਦੇ ਹਨ।