ਜ਼ਿਲ੍ਹਾ ਵਾਸੀਆਂ ਨੂੰ ਯੋਗਾ ਦਿਵਸ ਤਹਿਤ ਮਨਾਏ ਜਾਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ
ਫ਼ਾਜ਼ਿਲਕਾ, 17 ਜੂਨ 2025
ਵਧੀਕ ਡਿਪਟੀ ਕਮਿਸ਼ਨਰ (ਜ) ਡਾ ਮਨਦੀਪ ਕੌਰ ਨੇ ਦੱਸਿਆ ਕਿ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਫਾਜ਼ਿਲਕਾ ਵਿਖੇ ਯੋਗਾ ਦਿਵਸ ਪਟੇਲ ਪਾਰਕ ਅਬੋਹਰ, ਪਾਵਰਹਾਉਸ ਪਾਰਕ ਅਰਨੀਵਾਲਾ ਸ਼ੇਖ ਸੁਭਾਨ, ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਤੇ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਅਤੇ ਡੇਰਾ ਬਾਬਾ ਭੁਮਣ ਸ਼ਾਹ ਖੂਈਆ ਸਰਵਰ ਵਿਖ਼ੇ ਮਨਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਯੋਗਾ ਦਿਵਸ ਸਵੇਰੇ 6 ਵਜੇ ਜ਼ਿਲ੍ਹੇ ਦੀਆਂ ਵੱਖ-ਵੱਖ ਦਰਸ਼ਾਈਆਂ ਥਾਵਾਂ ਤੇ ਮਨਾਇਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤਯਾਬ ਜ਼ਿੰਦਗੀ ਜੀਊਣ ਦੇ ਗੁਰ ਸਿੱਖਣ ਲਈ ਇਸ ਸਮਾਗਮ ਵਿੱਚ ਸ਼ਿਰਕਤ ਜ਼ਰੂਰ ਕਰਨ ਅਤੇ ਯੋਗਾ ਨੂੰ ਆਪਣੇ ਜੀਵਨ ਵਿੱਚ ਅਪਨਾਉਣ ।
ਇਹ ਪ੍ਰੋਗਰਾਮ ਮੁੱਖ ਮੰਤਰੀ ਯੋਗਸ਼ਾਲਾ ਜ਼ਿਲ੍ਹਾ ਕੋਆਰਡੀਨੇਟਰ ਰਾਧੇਸ਼ਿਆਮ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਯੋਗਸ਼ਾਲਾਵਾਂ ਦੇ ਟ੍ਰੇਨਰ ਅਤੇ ਸਿਖਿਆਰਥੀ ਵਿਸ਼ੇਸ਼ ਤੌਰ ‘ਤੇ ਹਿੱਸਾ ਲੈਣਗੇ।

हिंदी






