ਜ਼ਿਲ੍ਹੇ ਦੇ ਐਮੀਨੈਂਸ ਸਕੂਲਾ ਦੀਆਂ ਪ੍ਰਬੰਧਨ ਕਮੇਟੀਆਂ ਦੀ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

_S. Shamsher Singh District Education Officer
ਜ਼ਿਲ੍ਹੇ ਦੇ ਐਮੀਨੈਂਸ ਸਕੂਲਾ ਦੀਆਂ ਪ੍ਰਬੰਧਨ ਕਮੇਟੀਆਂ ਦੀ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

Sorry, this news is not available in your requested language. Please see here.

ਬਰਨਾਲਾ, 11 ਜਨਵਰੀ 2024

ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ, ਐਸ.ਸੀ.ਈ.ਆਰ.ਟੀ ਵੱਲੋਂ ਸ. ਸ਼ਮਸ਼ੇਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਤੇ ਸ.ਬਰਜਿੰਦਰਪਾਲ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਦੀਆਂ ਮੈਨੇਜਮੈਂਟ ਕਮੇਟੀਆਂ (ਐੱਸ.ਐੱਮ.ਸੀਜ਼.) ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਗਈ।ਉਹਨਾਂ ਦੱਸਿਆ ਕਿ ਇਹ ਸਿਖਲਾਈ ਸੂਬੇ ਦੇ 117 ਸਕੂਲ ਆਫ਼ ਐਮੀਨੈਂਸ, 10 ਮੈਰੀਟੋਰੀਅਸ ਸਕੂਲਾਂ ਅਤੇ 18 ਸੀਨੀਅਰ ਸੈਕੰਡਰੀ ਗਰਲਜ਼ ਸਕੂਲਾਂ ਦੇ ਐਸ.ਐਮ.ਸੀਜ਼, ਕੁੱਲ 145 ਸਕੂਲਾਂ ਲਈ ਹੈ । ਜਿਸ ਦੇ ਸਬੰਧ ਵਿੱਚ ਸਮਰੱਥਾ ਸੰਸਥਾ ਵੱਲੋਂ ਸ਼੍ਰੀ ਕੁੰਜਨ ਅਤੇ ਮਿਸ ਕਾਜਲ ਐਸ.ਐਮ.ਸੀਜ਼ ਟਰੇਨਰ ਨੇ ਸ਼ਹੀਦ ਬਿੱਕਰ ਸਿੰਘ ਹੌਲਦਾਰ ਸਕੂਲ ਆਫ਼ ਐਮੀਨੈਂਸ ਵਿਖੇ ਜ਼ਿਲ੍ਹੇ ਦੇ ਤਿੰਨ ਸਕੂਲ ਆਫ਼ ਐਮੀਨੈਂਸ ਬਰਨਾਲਾ, ਭਦੌੜ, ਮਹਿਲ ਕਲਾਂ ਦੇ 15 ਕਮੇਟੀ ਮੈਬਰਜ਼ ਜਿਸ ਵਿੱਚ ਚੇਅਰਮੈਨ, ਉੱਪ ਚੇਅਰਮੈਨ, ਮੈਂਬਰ,ਸਮਾਜ ਸੇਵੀ, ਮਾਤਾ ਪਿਤਾ ਮੈਂਬਰਾਂ ਨੂੰ ਇੱਕ ਰੋਜ਼ਾ ਕੈਂਪ ਦੌਰਾਨ ਸਿਖਲਾਈ ਦਿੱਤੀ ।

ਇਸ ਸਿਖਲਾਈ ਕੈਂਪ ਦਾ ਉਦੇਸ਼ ਬਾਰੇ ਸ.ਬਰਜਿੰਦਰਪਾਲ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ. ਤੇ ਵਰਕਸ਼ਾਪ ਪ੍ਰਬੰਧਕ ਪ੍ਰਿੰਸੀਪਲ ਹਰੀਸ਼ ਬਾਂਸਲ ਸਕੂਲ ਆਫ਼ ਐਮੀਨੈਂਸ ਬਰਨਾਲਾ ਨੇ ਦੱਸਿਆ ਕਿ ਐੱਸ.ਐੱਮ.ਸੀਜ਼. ਦੇ ਮੈਂਬਰਾਂ ਨੂੰ ਸਕੂਲ ਦੀ ਸਹਾਇਤਾ ਕਰਨ ਲਈ ਸਕੂਲ ਦੀਆਂ ਲੋੜਾਂ ਦੀ ਪਛਾਣ ਕਰਕੇ ਹੱਲ ਕਰਨ ਵਿਚ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਵੱਲ ਧਿਆਨ ਦੇਣਾ ਹੈ।ਇਸ ਪਹਿਲਕਦਮੀ ਦਾ ਉਦੇਸ਼ ਐੱਸ.ਐੱਮ.ਸੀਜ਼. ਵਿੱਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਸਕੂਲਾਂ ਵਿੱਚ ਸਕੀਮਾਂ ਦੇ ਲਾਗੂ ਕਰਨ ਵਿੱਚ ਸਹਾਇਤਾ ਕਰਨਾ ਹੈ। ਇੱਕ ਨਵੀਨਤਾਕਾਰੀ ਕਦਮ ਵਿੱਚ, ਸਕੂਲ ਸਿੱਖਿਆ ਵਿਭਾਗ ਨੇ ਐੱਸ.ਐੱਮ.ਸੀਜ਼ ਮੈਂਬਰਾਂ ਲਈ ਇਕ ਦਸਤਾਵੇਜ਼ੀ ਅਤੇ ਇਕ ਕਿਤਾਬਚਾ ਤਿਆਰ ਕੀਤਾ ਹੈ, ਜਿਸ ਦੀ ਵਰਤੋਂ ਇਕ ਸਿਖਲਾਈ ਸਰੋਤ ਵਜੋਂ ਕੀਤੀ ਜਾਵੇਗਾ। ਇਸ ਮੌਕੇ ਉੱਪ ਚੇਅਰਮੈਨ ਬਲਵਿੰਦਰ ਸਿੰਘ, ਭੁਵਨੇਸ਼ਵਰ ਕੁਮਾਰ, ਦਿਨੇਸ਼ ਗੋਇਲ, ਗੁਰਮੀਤ ਕੌਰ ਸਕੂਲ ਆਫ਼ ਐਮੀਨੈਂਸ ਬਰਨਾਲਾ , ਚੇਅਰਮੈਨ ਹੇਮਰਾਜ, ਲੈਕਚਰਾਰ ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਗੁਰਪਾਲ ਸਿੰਘ, ਜਗਜੀਤ ਸਿੰਘ ਸਕੂਲ ਆਫ਼ ਐਮੀਨੈਂਸ ਭਦੌੜ , ਚੇਅਰਮੈਨ ਜਗਸੀਰ ਸਿੰਘ, ਲੈਕਚਰਾਰ ਦਰਸ਼ਨ ਸਿੰਘ, ਜਗਪਾਲ ਸਿੰਘ, ਤਰਨਜੀਤ ਕੌਰ, ਮਨਜੀਤ ਕੌਰ ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਹਾਜ਼ਰ ਰਹੇ।