ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਨੇ ਲਗਾਇਆ ਪਲੇਸਮੈਂਟ ਕੈਂਪ

Sorry, this news is not available in your requested language. Please see here.

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਨੇ ਲਗਾਇਆ ਪਲੇਸਮੈਂਟ ਕੈਂਪ

ਐਸ.ਏ.ਐਸ ਨਗਰ 16 ਸਤੰਬਰ

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਮਿਤੀ 16 ਸਤੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਕੋਟਕ ਮਹਿੰਦਰਾ ਬੈਂਕ ਅਤੇ ਐਕਸਿਸ ਬੈਂਕ ਆਦਿ ਵੱਖ ਵੱਖ ਕੰਪਨੀਆਂ ਦੇ ਨਿਯੋਜਕਾਂ ਵਲੋਂ ਸਮੂਲੀਅਤ ਕੀਤੀ ਗਈ ਅਤੇ 33 ਪ੍ਰਾਰਥੀਆਂ ਨੇ ਪਲੇਸਮੈਂਟ ਕੈਂਪ ਵਿੱਚ ਭਾਗ ਲਿਆ। ਪਲੇਸਮੈਂਟ ਕੈਂਪ ਵਿੱਚ ਮੌਜੂਦ ਪ੍ਰਾਰਥੀਆਂ ਦੀ ਮੌਕੇ ਤੇ ਇੰਟਰਵਿਊ ਕਰਵਾਈ ਗਈ ਅਤੇ 17 ਯੋਗ ਪ੍ਰਾਰਥੀਆਂ ਦੀ ਸ਼ਾਰਟਲਿਸਟਿੰਗ ਕੀਤੀ ਗਈ।

ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ- ਘਰ ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਕਮਰਾ ਨੰ 461, ਡੀ.ਏ.ਸੀ, ਸੈ-76, ਐਸ਼.ਏ.ਐਸ ਨਗਰ ਵਿਖੇ ਕਰਵਾਇਆ ਗਿਆ ਜਿਸਨੂੰ ਪ੍ਰਾਰਥੀਆਂ ਵਲੋਂ ਭਰਵਾ ਹੁੰਗਾਰਾ ਮਿਲਿਆ।

ਉਕਤ ਕੈਂਪ ਦੌਰਾਨ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਅਤੇ ਡਿ.ਸੀ.ਈ.ਓ ਵਲੋਂ ਮੌਜੂਦ ਪ੍ਰਾਰਥੀਆਂ ਦੀ ਮੌਕੇ ਤੇ ਕਰਿਅਰ ਕਾਉਂਸਲਿੰਗ ਕੀਤੀ ਗਈ ਅਤੇ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜਗਾਰ ਅਤੇ ਸਕਿਲ ਸਕੀਮਾਂ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ।