ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ 

Sorry, this news is not available in your requested language. Please see here.

ਰੂਪਨਗਰ, 2 ਜਨਵਰੀ 2025
ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਫ਼ਤਾਵਰੀ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਅੱਜ ਸਵੇਰੇ 10.00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫਸਰ ਸ੍ਰੀ ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਬਾਬਾ ਸ਼੍ਰੀ ਚੰਦ ਜੀ ਇੰਟਰਪ੍ਰਾਈਜ਼ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਲਗਭਗ 200 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਕੰਪਨੀ ਵੱਲੋਂ ਕਸਟਮਰ ਕੇਅਰ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਗ੍ਰੈਜੂਏਟ, ਬੀ.ਟੈਕ.ਬੀ.ਐਸ.ਸੀ(ਆਈ.ਟੀ) ਵਿੱਦਿਅਕ ਯੋਗਤਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਇਸ ਅਸਾਮੀ ਉਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 20,000 ਸੀ.ਟੀ.ਸੀ ਅਤੇ 3000 ਰੁਪਏ ਰਾਤ ਦੀ ਸ਼ਿਫਟ ਲਈ ਭੱਤਾ ਮਿਲੇਗਾ। ਯੂਐਸ ਮੈਡੀਕਲ ਬਿਲਿੰਗ ਐਨਾਲਿਸਟ ਲਈ ਗ੍ਰੈਜੂਏਟ ਜਾਂ 12ਵੀਂ + ਘੱਟੋ-ਘੱਟ 6 ਮਹੀਨਿਆਂ ਦਾ ਤਜਰਬੇ ਕਿਸੇ ਵੀ ਬੀ.ਪੀ.ਓ ਅਧੀਨ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਇਲਾਵਾ ਉਮੀਦਵਾਰ ਨੂੰ ਮੈਡੀਕਲ ਬਿਲਿੰਗ ਅਤੇ ਸਿਹਤ ਸੰਭਾਲ ਦਾ ਚੰਗਾ ਗਿਆਨ ਹੋਣਾ ਚਾਹੀਦਾ ਹੈ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 20,000/- ਤੋਂ 22,800/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। 3. ਚੈਟ ਐਨਾਲਿਸਟ (ਘਰੇਲੂ) ਦੀਆਂ ਅਸਾਮੀਆਂ ਲਈ ਗ੍ਰਾਹਕਾਂ ਨੂੰ ਜਾਣਕਾਰੀ ਪ੍ਰਦਾਨ ਲਈ ਅਤੇ ਸਵਾਲਾਂ ਦੇ ਜਵਾਬ ਦੇਣ ਲਈ ਅਤੇ ਗਾਹਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ 30wpm ਸਪੀਡ. ਨਾਲ 90 ਪ੍ਰਤੀਸ਼ਤ ਤੱਕ ਸਹੀ ਟਾਈਪਿੰਗ ਦੇ ਨਾਲ 12ਵੀਂ ਅਤੇ ਕੰਪਿਊਟਰ ਡਿਪਲੋਮੇ ਦੀ ਮੰਗ ਕੀਤੀ ਗਈ ਹੈ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 14,000/- ਤੋਂ 16,000/- ਪ੍ਰਤੀ ਮਹੀਨਾ ਤਨਖਾਹ ਅਤੇ 80/- ਰੁਪਏ ਪ੍ਰਤੀ ਦਿਨ ਸ਼ਾਮ ਦੀ ਸ਼ਿਫਟ ਭੱਤਾ ਮਿਲੇਗਾ।
ਸਮੂਹ ਅਸਾਮੀਆਂ ਲਈ ਨੌਕਰੀ ਦਾ ਸਥਾਨ ਮੋਹਾਲੀ ਹੈ। ਇਸ ਕੈਂਪ ਵਿੱਚ ਪੁਰਸ਼ ਅਤੇ ਔਰਤ ਦੋਵੇਂ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਇਸ ਕੈਂਪ ਵਿੱਚ ਸ਼ਾਮਲ ਹੋਣ ਅਤੇ ਇੰਟਰਵਿਊ ਦੇਣ ਲਈ ਪ੍ਰਾਰਥੀ ਨੂੰ ਕੋਈ ਟੀ.ਏ ਜਾਂ ਡੀ.ਏ ਮਿਲਣਯੋਗ ਨਹੀਂ ਹੋਵੇਗਾ।