ਝੋਨੇ ਦੀ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਅਧਿਕਾਰੀ ਪਰਾਲੀ ਪ੍ਰਬੰਧਨ ਸਬੰਧੀ ਰੋਜ਼ਾਨਾ ਫੀਲਡ ‘ਚ ਰੱਖਣ ਨਜ਼ਰਸਾਨੀ : ਡਿਪਟੀ ਕਮਿਸ਼ਨਰ

Sorry, this news is not available in your requested language. Please see here.

— ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਐਸਡੀਐਮਜ਼ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ
ਰੂਪਨਗਰ, 2 ਨਵੰਬਰ :
ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਅਧਿਕਾਰੀ ਰੋਜ਼ਾਨਾ ਫੀਲਡ ਚ ਜਾਣਾ ਯਕੀਨੀ ਬਣਾਉਣ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਕਾਰਜਾਂ ਦੀ ਰਿਪੋਰਟ ਹਰ-ਰੋਜ਼ ਜਮ੍ਹਾਂ ਕਰਵਾਉਣੀ ਲਾਜ਼ਮੀ ਬਣਾਉਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਐਸਡੀਐਮਜ਼ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਕੋਲੋਂ ਹੁਣ ਤੱਕ ਕੀਤੇ ਗਏ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਕਾਰਜਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਪਤਾ ਲਗਦਾ ਹੈ ਤਾਂ ਤੁਰੰਤ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਅਤੇ ਅੱਗ ਬੁਝਾਉਣੀ ਯਕੀਨੀ ਬਣਾਈ ਜਾਵੇ।
 ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਦੇ ਕੇਸਾਂ ਨੂੰ ਘਟਾਇਆ ਜਾਵੇ ਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਸਡੀਐਮਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਲਗਾਤਾਰ ਕਲੱਸਟਰ, ਨੋਡਲ ਅਤੇ ਫੀਲਰ ਅਫ਼ਸਰਾਂ ਦੇ ਨਾਲ ਤਾਲਮੇਲ ਰੱਖਣਾ ਯਕੀਨੀ ਬਣਾਉਣ ਤਾਂ ਜੋ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਦੇ ਕੇਸਾਂ ਨੂੰ ਘੱਟ ਕੀਤਾ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਣ ਕਾਰਨ ਜੈਵਿਕ ਖਾਦ ਸੜ ਕੇ ਖਤਮ ਹੋ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਧਰਤੀ ਵਿਚਲੇ ਸੂਖਮ ਜੀਵ ਵੀ ਮਰ ਜਾਂਦੇ ਹਨ, ਜਿਸ ਨਾਲ ਫਸਲਾਂ ਦਾ ਝਾੜ ਘਟ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੇ ਸਾੜਣ ਕਰਕੇ ਪੈਦਾ ਹੋਏ ਧੂੰਏ ਕਾਰਨ ਸੜਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਰੂਪਨਗਰ ਹਰਬੰਸ ਸਿੰਘ, ਸੀ.ਐਮ.ਐਫ.ਓ ਦੀਪਾਂਕਰ ਗਰਗ, ਐਸ.ਡੀ.ਐਮ ਸ਼੍ਰੀ ਅਨੰਦਪੁਰ ਸਾਹਿਬ ਮਨਦੀਪ ਸਿੰਘ ਢਿੱਲੋ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ, ਕਾਰਜਕਾਰੀ ਇੰਜ. ਪ੍ਰਦੂਸ਼ਣ ਕੰਟਰੋਲ ਬੋਰਡ ਅਨੁਰਾਧਾ ਸ਼ਰਮਾ, ਖੇਤੀਬਾੜੀ ਅਫਸਰ ਪੰਕਜ ਸਿੰਘ, ਸਹਿਕਾਰੀ ਸਭਾਵਾਂ ਰਜਿਸਟਰਾਰ ਵਰਜਿੰਦਰ ਸੰਧੂ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।