ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਂਟ ਜੇਵੀਅਰ ਸਕੂਲ ਵਿਖੇ ਕੀਤਾ ਗਿਆ ਸੈਮੀਨਾਰ

Sorry, this news is not available in your requested language. Please see here.

ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਂਟ ਜੇਵੀਅਰ ਸਕੂਲ ਵਿਖੇ ਕੀਤਾ ਗਿਆ ਸੈਮੀਨਾਰ

ਐਸ.ਏ.ਐਸ ਨਗਰ 15 ਸਤੰਬਰ:

ਅੱਜ ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ ਵੱਲੋਂ ਸੇਫ ਸਕੂਲ ਵਾਹਨ ਸਕੀਮ ਅਧੀਨ ਸੈਂਟ ਜੇਵੀਅਰ ਸਕੂਲ ਸੈਕਟਰ 71 ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕੀਤਾ ਗਿਆ । ਇਸ ਦੌਰਾਨ ਬੱਸਾਂ ਦੀ ਚੈਕਿੰਗ ਵੀ ਕੀਤੀ ਗਈ ।

ਜਾਣਕਾਰੀ ਦਿੰਦੇ ਹੋਏ ਸ੍ਰੀ ਜਨਕ ਰਾਜ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਬੱਸ ਡਰਾਈਵਰਾਂ ਅਤੇ ਫੀਮੇਲ ਅਟੈਂਡਟ ਨੂੰ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ, ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਸਕੀਮ ਬਾਰੇ, ਬੱਸਾਂ ਵਿਚ ਸੀਟ ਕੰਪੈਸਟੀ ਅਨੁਸਾਰ ਬੱਚੇ ਬਿਠਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਫਸਟ ਏਡ ਰੱਖਣ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ । ਇਸ ਦੇ ਨਾਲ ਹੀ ਉਨ੍ਹਾਂ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਦੱਸਿਆ ਇਸ ਦੌਰਾਨ ਲਗਾਤਾਰ ਵੱਧ ਰਹੇ ਸਾਈਬਰ ਕ੍ਰਾਈਮ ਤੋਂ ਸਾਵਧਾਨ ਰਹਿਣ ਬਾਰੇ ਜਾਣਕਾਰੀ ਦਿੱਤੀ ਗਈ ।