ਡਾ.ਹਰਿੰਦਰ ਸ਼ਰਮਾ ਵੱਲੋਂ ਸੰਭਾਲਿਆ ਗਿਆ ਸਿਵਲ ਸਰਜਨ ਬਰਨਾਲਾ ਦਾ ਆਹੁੱਦਾ

Sorry, this news is not available in your requested language. Please see here.

— ਸਿਹਤ ਵਿਭਾਗ ਜ਼ਿਲ੍ਹਾ ਨਿਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਡਾ. ਹਰਿੰਦਰ ਸ਼ਰਮਾ
ਬਰਨਾਲਾ, 15 ਦਸੰਬਰ:
ਸਿਹਤ ਵਿਭਾਗ ਬਰਨਾਲਾ ਦਾ ਮੁੱਖ ਮੰਤਵ ਹਰ ਵਰਗ ਦੇ ਵਿਅਕਤੀ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਦੀ ਪੂਰਤੀ ਹਿੱਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਸਾਡੀ ਅਹਿਮ ਜਿੰਮੇਵਾਰੀ ਹੈ ਤਾਂ ਜੋ ਕੋਈ ਵੀ ਵਿਅਕਤੀ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ ਨਾਲ ਆਹੁੱਦਾ ਸੰਭਾਲਣ ਸਮੇਂ ਕੀਤਾ। ਇਸ ਤੋਂ ਪਹਿਲਾਂ ਡਾ. ਹਰਿੰਦਰ ਸ਼ਰਮਾ ਜੋ ਕਿ ਐਮ. ਡੀ. ਰਡਿਆਲੋਜਿਸਟ ਹਨ ਜ਼ਿਲ੍ਹਾ ਮਲੇਰਕੋਟਲਾ ਦੇ ਸਿਵਲ ਸਰਜਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।
ਡਾ. ਹਰਿੰਦਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ ‘ਚ ਸਿਹਤ ਵਿਭਾਗ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਜ਼ਿਲ੍ਹਾ ਨਿਵਾਸੀਆਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਉਟੀ ਸਮੇਂ ਸਿਰ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ ਤਾਂ ਜੋ ਲੋਕ ਇਨ੍ਹਾਂ  ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਇਸ ਸਮੇਂ ਡਾ. ਪ੍ਰਵੇਸ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਣ ਅਫ਼ਸਰ , ਡਾ. ਜਸਪ੍ਰੀਤ ਸਿੰਘ ਗਿੱਲ ਜ਼ਿਲ੍ਹਾ ਸਿਹਤ ਅਫ਼ਸਰ, ਡਾ. ਤਪਿੰਦਰਜੋਤ ਕੌਸ਼ਲ  ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਅਤੇ ਸਿਵਲ ਸਰਜਨ ਦਫ਼ਤਰ ਬਰਨਾਲਾ ਦੇ ਸਮੂਹ  ਸਟਾਫ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ  ਦਾ ਆਹੁੱਦਾ ਸੰਭਾਲਣ ਸਮੇਂ ਸਵਾਗਤ ਕੀਤਾ ਗਿਆ।