ਡਿਪਟੀ ਕਮਿਸ਼ਨਰ ਵਲੋਂ ਚਾਈਨਾ ਡੋਰ ਵੇਚਣ, ਰੱਖਣ ਜਾਂ ਵਰਤੋਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ

Sorry, this news is not available in your requested language. Please see here.

ਰੂਪਨਗਰ, 22 ਜਨਵਰੀ
ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਜਾਂ ਪਤੰਗਬਾਜ਼ੀ ਲਈ ਵਰਤੋਂ ‘ਤੇ ਧਾਰਾ 144 ਅਧੀਨ ਪੂਰਨ ਪਾਬੰਦੀ ਲਗਾਈ ਹੋਈ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਸਮੂਹ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਗੈਰ ਕਾਨੂੰਨੀ ਚਾਈਨਾ ਡੋਰ ਦੀ ਪਕੜ ਲਈ ਨਿਰੰਤਰ ਛਾਪੇਮਾਰੀ ਕਰਨ ਦੀ ਹਦਾਇਤ ਕੀਤੀ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਪਤੰਗਬਾਜ਼ੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ ਅਤੇ ਇਹ ਸਾਰੀ ਪਤੰਗਬਾਜ਼ੀ ਸੰਥੈਟਿਕ ਅਤੇ ਪਲਾਸਟਿਕ ਤੋਂ ਬਣੀ ਚਾਈਨਾ ਡੋਰ ਦੀ ਵਰਤੋਂ ਨਾਲ ਕੀਤੀ ਜਾਂਦੀ ਹੈ ਜੋ ਕਿ ਕਾਫੀ ਮਜ਼ਬੂਤ ਅਤੇ ਤੇਜ਼ਧਾਰ ਹੁੰਦੀ ਹੈ ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ, ਉਗਲਾਂ ਅਤੇ ਕੰਨ ਕੱਟੇ ਜਾਣ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਵੀ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਚਾਈਨਾ ਡੋਰ ਦੀ ਵਰਤੋਂ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਪਾਈ ਜਾਂਦੀ ਹੈ ਤਾਂ ਡਿਊਟੀ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਡੋਰ ਦੇ ਨਾਲ ਸੜਕ ਹਾਦਸੇ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਬਹੁਤ ਘਾਤਕ ਸਿੱਧ ਹੋ ਰਹੀਂ ਹੈ। ਇਸ ਡੋਰ ਵਿੱਚ ਫਸੇ ਹੋਏ ਪੰਛੀਆਂ ਦੀਆਂ ਮੌਤਾਂ ਵੀ ਆਮ ਦੇਖਣ ਨੂੰ ਮਿਲ ਜਾਂਦੀਆਂ ਹਨ। ਜੋ ਕਿ ਇੱਕ ਦੁਖਦ ਘਟਨਾ ਹੈ ਅਤੇ ਨਾਲ ਹੀ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ।
ਇਹ ਹੁਕਮ 23 ਫਰਵਰੀ 2024 ਤੱਕ ਲਾਗੂ ਰਹਿਣਗੇ।