ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਮੁਲਾਜ਼ਮਾਂ ਵੱਲੋਂ ਦੀਵਾਲੀ ਦਾ ਤਿਉਹਾਰ ਮਨਾਇਆ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਮੁਲਾਜ਼ਮਾਂ ਵੱਲੋਂ ਦੀਵਾਲੀ ਦਾ ਤਿਉਹਾਰ ਮਨਾਇਆ
ਰੂਪਨਗਰ, 20 ਅਕਤੂਬਰ:
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਮੁਲਾਜ਼ਮਾਂ ਵੱਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਦੀਵਾਲੀ ਦੇ ਤਿਉਹਾਰ ਮੌਕੇ ਸਾਰੇ ਸਟਾਫ਼ ਨੂੰ ਵਧਾਈ ਦਿੱਤੀ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਾਰਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨਾਂ ਪਵਿੱਤਰ ਮੌਕਿਆਂ ਨੂੰ ਜਾਤ, ਰੰਗ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਰਵਾਇਤੀ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਫਿਰਕੂ ਸਦਭਾਵਨਾ, ਕੌਮੀ ਏਕਤਾ ਅਤੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।
ਉਨਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।
ਇਸ ਪ੍ਰੋਗਰਾਮ ਦੌਰਾਨ ਸਮੂਹ ਸਟਾਫ਼ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਜਿਵੇਂ ਨਿੰਬੂ ਰੇਸ, ਮਿਊਜ਼ਿਕਲ ਚੇਅਰ ਅਤੇ ਹੋਰ ਖੇਡਾਂ ਕਰਵਾ ਕੇ ਤੇ ਗੀਤ ਸੰਗੀਤ ਰਾਹੀ ਸਭ ਦਾ ਮਨੋਰੰਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਖੇਡਾਂ ਵਿੱਚ ਜੇਤੂ ਰਹਿਣ ਵਾਲੇ ਮੁਲਾਜ਼ਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਕਰਨ ਮਹਿਤਾ ਵੱਲੋਂ ਨਿਭਾਈ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ, ਸਹਾਇਕ ਕਮਿਸ਼ਨਰ (ਜ) ਸ਼੍ਰੀ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀਮਤੀ ਅਨਮਜੋਤ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ/ਬਤੌਰ ਟ੍ਰੇਨਿੰਗ) ਸ਼੍ਰੀਮਤੀ ਹਰਜੋਤ ਕੌਰ, ਸੁਪਰਡੈਂਟ ਸ਼੍ਰੀਮਤੀ ਸੰਤੋਸ਼ ਕੁਮਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਸਮੂਹ ਮੁਲਾਜ਼ਮ ਹਾਜ਼ਰ ਸਨ।