ਡੀਸੀ ਵੱਲੋਂ ਸਰਕਾਰੀ ਸੀਨੀਅਰ ਸਕੈਡਰੀ, ਹਾਈ ਸਕੂਲਾਂ ਦੇ ਪ੍ਰਿੰਸੀਪਲਾ/ਮੁੱਖ ਅਧਿਆਪਕਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ

Sorry, this news is not available in your requested language. Please see here.

ਦਫਤਰ ਜਿਲਾ ਲੋਕ ਸੰਪਰਕ ਅਫਸਰ, ਫਰੀਦਕੋਟ
 ਦਿੱਤੇ ਆਕੋਵਿਡ-19 ਟੀਕਾਕਰਨ, ਟੈਸਟਿੰਗ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈਦੇਸ਼
ਸਕੂਲਾਂ ਦੇ ਪ੍ਰਿੰਸੀਪਲਾਂ /ਮੁੱਖ ਅਧਿਆਪਕਾਂ ਸਮੇਤ ਸਮੂਹ ਸਟਾਫ ਦਾ 100 ਪ੍ਰਤੀਸ਼ਤ ਕਰਵਾਇਆ ਜਾਵੇ-ਟੀਕਾਕਰਨ
ਫਰੀਦਕੋਟ 10 ਮਈ , 2021ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸਕੈਂਡਰੀ ਤੇ ਹਾਈ ਸਕੂਲਾਂ ਦੇ ਪ੍ਰਿੰਸੀਪਲਾਂ/ ਮੁੱਖ ਅਧਿਆਪਕਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਕਰੋਨਾ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ, ਟੈਸਟਿੰਗ ਤੋਂ ਇਲਾਵਾ ਕਰੋਨਾ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼, ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਕਰਨ ਦੇ ਵੀ ਆਦੇਸ਼ ਦਿੱਤੇ ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਸਾਡਾ ਦੇਸ਼ ਇਸ ਸਮੇਂ ਭਿਆਨਕ ਕਰੋਨਾ ਮਹਾਂਮਾਰੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਤੇ ਸਾਡੇ ਜ਼ਿਲ੍ਹੇ ਵਿੱਚ ਵੀ ਇਸ ਨਾਲ ਜਿਥੇ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ,ਉੱਥੇ ਹੀ ਇਸ ਨਾਲ ਰੋਜ਼ਾਨਾ ਮੌਤਾਂ ਵੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਥੇ ਕਰੋਨਾ ਦੀ ਰੋਕਥਾਮ ਲਈ ਟੀਕਾਕਰਣ ਮੁਹਿੰਮ ਪੂਰੇ ਜ਼ੋਰਾਂ ਤੇ ਹੈ, ਉਥੇ ਹੀ ਇਸ ਲਈ ਸਮੁੱਚੇ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਟੈਸਟਿੰਗ ਵੀ ਜ਼ੋਰਾਂ ਤੇ ਕੀਤੀ ਜਾ ਰਹੀ ਹੈ ਤਾਂ ਜੋ ਕਰੋਨਾ ਦੇ ਮਰੀਜ਼ਾਂ ਦਾ ਪਤਾ ਲਗਾ ਕੇ ਉਨ੍ਹਾਂ ਦਾ ਸਮੇਂ ਤੇ ਢੁਕਵਾਂ ਇਲਾਜ ਕੀਤਾ ਜਾ ਸਕੇ। ਉਨ੍ਹਾਂ ਸਮੂਹ ਪ੍ਰਿੰਸੀਪਲ ਨੂੰ ਕਿਹਾ ਕਿ ਉਹ ਆਪਣੇ-ਆਪਣੇ ਸਕੂਲਾਂ ਅਧੀਨ ਆਉਂਦੇ ਇਲਾਕਿਆਂ ,ਪਿੰਡਾਂ ਵਿਚ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਅਤੇ ਕਰੋਨਾ ਦੀ ਜਾਂਚ ਲਈ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਸਾਵਧਾਨੀਆਂ ਵਰਤਣ ਜਿਵੇਂ ਕਿ ਮਾਸਕ ਪਾਉਣ,ਦੋ ਗਜ਼ ਦੀ ਸਮਾਜਿਕ ਦੂਰੀ, ਸਮੇਂ ਸਮੇਂ ਤੇ ਹੱਥ ਧੋਣਾ, ਭੀੜ ਭੜੱਕੇ ਵਾਲੀਆਂ ਥਾਵਾਂ ਤੇ ਨਾ ਜਾਣਾ ਆਦਿ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਪ੍ਰਿੰਸੀਪਲ /ਮੁੱਖ ਅਧਿਆਪਕ ਵੀਡੀਓ ਕਾਨਫਰੰਸਿੰਗ ਰਾਹੀਂ ਪੀ.ਟੀ.ਏ. ਮੀਟਿੰਗਾਂ ਕਰਨ ਤੇ ਇਸ ਤੋਂ ਇਲਾਵਾ ਸਰਪੰਚਾਂ-ਪੰਚਾਂ ਅਤੇ ਇਲਾਕੇ ਦੇ ਪ੍ਰਮੁੱਖ ਲੋਕਾਂ ਨਾਲ ਵੀ ਆਨਲਾਈਨ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਜਾਗਰੂਕ ਕਰਨਗੇ।