ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 14 ਫਰਵਰੀ  ਨੂੰ

Sorry, this news is not available in your requested language. Please see here.

ਲੁਧਿਆਣਾ, 13 ਫਰਵਰੀ 2025

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋ ਭਲਕੇ 14 ਫਰਵਰੀ (ਸ਼ੁਕਰਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਇਸ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੁਧਿਆਣਾ ਦੀਆਂ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਡੀ-ਮਾਰਟ, ਜਾਬ ਰੈਬਿਟ, ਪੀ.ਵੀ.ਆਰ. ਸਿਨੇਮਾ, ਸੋਨਾਲਿਕਾ, ਐਚ.ਡੀ.ਬੀ. ਫਾਇਨਾਂਸ ਆਦਿ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀਂ, ਆਈ.ਟੀ.ਆਈ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ ਭਾਗ ਲੈ ਸਕਦੇ ਹਨ।

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਵੱਲੋਂ ਉਮੀਦਵਾਰਾਂ ਨੂੰ ਅਪੀਲ ਕੀਤੀ ਗਈ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ ਅਤੇ ਦੋ ਫੋਟੋ ਲਾਜ਼ਮੀ ਹਨ। ਜੇਕਰ ਉਮੀਦਵਾਰ ਆਪਣਾ ਨਾਮ ਮੈਨੂਅਲ ਰਜਿਸਟਰ ਅਤੇ ਐਨ.ਸੀ.ਐਸ. ਪੋਰਟਲ ‘ਤੇ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਤੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।