ਐਸ.ਏ.ਐਸ. ਨਗਰ, 06 ਅਪਰੈਲ , 2021 ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋ 2 ਹਫਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਪਹਿਲਾ ਬੈਚ ਮਿਤੀ 19.04.2021 ਨੂੰ ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਐਸ ਏ ਐਸ ਨਗਰ, ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਚਾਹਵਾਨ, ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਵਿਖੇ ਅਪਲਾਈ ਕਰ ਸਕਦੇ ਹਨ।
ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਹਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀ ਪਾਸ ਹੋਵੇ। ਉਨਾ ਨੇ ਖਾਸ ਤੌਰ ਤੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ।
ਅੱਜ ਦੇ ਸਮੇ ਦੋਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ 9878441386 ਤੇ ਸੰਪਰਕ ਕੀਤਾ ਜਾ ਸਕਦਾ ਹੈ।

हिंदी






