ਡੇਅਰੀ ਸਬੰਧੀ ਮੁਫ਼ਤ ਸਿਖਲਾਈ 27 ਸਤੰਬਰ ਤੋਂ

_Dr. Preeti Yadav
ਡਾ. ਪ੍ਰੀਤੀ ਯਾਦਵ ਨੇ ਡੇਂਗੂ ਦੀ ਰੋਕਥਾਮ ਲਈ ਪਿੰਡਾਂ ਤੇ ਸ਼ਹਿਰਾਂ ‘ਚ ਸਮੇਂ ਅਨੁਸਾਰ ਫੋਗਿੰਗ ਕਰਵਾਉਣ ਦੇ ਆਦੇਸ਼ ਦਿੱਤੇ

Sorry, this news is not available in your requested language. Please see here.

ਡੇਅਰੀ ਸਬੰਧੀ ਮੁਫ਼ਤ ਸਿਖਲਾਈ 27 ਸਤੰਬਰ ਤੋਂ

–ਟ੍ਰੇਨਿੰਗ ਉਪਰੰਤ ਲੋੜਵੰਦਾਂ ਨੂੰ ਬੈਂਕਾਂ ਤੋਂ ਕਰਜ਼ਾ ਵੀ ਮੁਹੱਈਆ ਕਰਵਾਇਆ ਜਾਵੇਗਾ

ਰੂਪਨਗਰ, 14 ਸਤੰਬਰ:

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ. ਲਾਭਪਾਤਰੀਆਂ ਨੂੰ 2 ਹਫਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਕਰਵਾਇਆ ਜਾਵੇਗਾ ਜੋਕਿ 27 ਸਤੰਬਰ ਤੋਂ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਸ਼ੁਰੂ ਹੋ ਰਿਹਾ ਹੈ।

ਇਸ ਸਬੰਧੀ ਇੰਟਰਵਿਊ 19 ਸਤੰਬਰ ਨੂੰ ਸਵੇਰੇ 11 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਰੂਪਨਗਰ ਵਿਖੇ ਰੱਖੀ ਗਈ ਹੈ।

ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨ੍ਹਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ ਘੱਟੋ-ਘੱਟ ਪੰਜਵੀਂ ਪਾਸ ਹੋਣ ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧਤ ਹੋਣ।

ਸ. ਗੁਰਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਮੁਫ਼ਤ ਕਰਵਾਈ ਜਾ ਰਹੀ ਹੈ, ਜਿਸਦੀ ਕਿ ਕੋਈ ਵੀ ਫੀਸ ਨਹੀਂ ਹੈ। ਬਲਕਿ ਸਿੱਖਿਆਰਥੀਆ ਨੂੰ ਸਿਖਲਾਈ ਉਪਰੰਤ 3500 ਰੁਪਏ ਪ੍ਰਤੀ ਸਿਖਿਆਰਥੀ ਵਜ਼ੀਫਾ ਵੀ ਦਿੱਤਾ ਜਾਵੇਗਾ।

ਉਨ੍ਹਾਂ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ਉੱਤੇ ਲੈ ਕੇ ਜਾਣਾ ਚਾਹੀਦਾ ਹੈ।

ਵਰਤਮਾਨ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਉਪਰੰਤ ਬੈਂਕਾਂ ਤੋਂ ਕਰਜ਼ਾ ਮੁਹੱਈਆ ਕਰਵਾ ਕੇ 33.33 ਫੀਸਦੀ ਦਿੱਤੀ ਜਾਵੇਗੀ। ਚਾਹਵਾਨ ਐਸ.ਸੀ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਰੂਪਨਗਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆਕੇ ਬਿਨੈ ਪੱਤਰ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ:01881-220228 ‘ਤੇ ਸੰਪਰਕ ਕਰ ਸਕਦੇ ਹਨ।