ਤੀਬਰ ਮਿਸ਼ਨ ਇੰਦਰਧਨੁਸ : ਟੀਕਾਕਰਨ ਤੋਂ ਵਾਂਝੇ 0 ਤੋਂ 5 ਸਾਲ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਕੀਤਾ ਜਾਵੇਗਾ ਮੁਕੰਮਲ ਟੀਕਾਕਰਨ :ਸਿਵਲ ਸਰਜਨ ਡਾ ਕਵਿਤਾ ਸਿੰਘ

Sorry, this news is not available in your requested language. Please see here.

— 20 ਨਵੰਬਰ ਤੋਂ 25 ਨਵੰਬਰ ਤੱਕ ਤੀਸਰਾ ਰਾਊਂਡ ਹੋਇਆ ਸ਼ੁਰੂ

ਫਾਜਿਲਕਾ 20 ਨਵੰਬਰ:

 ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸਨਰ ਫਾਜ਼ਿਲਕਾ ਡਾ ਸੇਨੂ ਦੁੱਗਲ ਦੇ ਦਿਸਾ ਨਿਰਦੇਸਾਂ  ਅਧੀਨ ਸਿਵਲ ਸਰਜਨ  ਡਾ ਕਵਿਤਾ ਸਿੰਘ ਦੀ ਅਗਵਾਈ ਹੇਠ 0 ਤੋਂ 5 ਸਾਲ ਤੋਂ ਛੋਟੇ ਬੱਚੇ ਅਤੇ ਗਰਭਵਤੀ ਔਰਤਾਂ ਦੇ ਵਿੱਚ ਟੀਕਾਕਰਨ ਚ ਰਹਿ ਗਏ ਪਾੜੇ ਨੂੰ ਪੂਰਨ ਲਈ 20 ਨਵੰਬਰ ਤੋਂ 25 ਨਵੰਬਰ  ਤੱਕ ਵਿਸੇਸ ਟੀਕਾਕਰਨ ਮੁਹਿੰਮ ਸੁਰੂ ਕੀਤੀ ਗਈ ਹੈ।  ਇਹ ਮੁਹਿੰਮ ਦਾ ਤੀਸਰਾ ਰਾਊਂਡ ਹੈ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਇਸ ਦਾ ਮੁੱਖ ਮੰਤਵ 0 ਤੋਂ 5 ਸਾਲ ਉਮਰ ਦੇ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਕਰਨਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਮੌਤ ਦਰ ਅਤੇ ਬਹਤ ਸਾਰੀਆਂ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਕਾਰਜਕਾਰੀ ਜਿਲ੍ਹਾ ਟੀਕਾਕਰਨ ਅਫਸਰ ਡਾ  ਐਡੀਸਨ ਐਰਿਕ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ ਤਹਿਤ ਜਿਲ੍ਹਾ ਫਾਜ਼ਿਲਕਾ ਚ ਤਿੰਨ ਗੇੜਾਂ ਚ ਟੀਕਾਕਰਨ  ਕੀਤਾ ਗਿਆ ਹੈ  ਟੀਕਾਕਰਨ ਦਾ ਦੂਜਾ ਗੇੜ 9 ਤੋਂ 14 ਅਕਤੂਬਰ ਅਤੇ ਤੀਜਾ ਗੇੜ 20 ਤੋਂ 25 ਨਵੰਬਰ ਤੱਕ ਹੈ। ਜਿਹੜੇ ਬੱਚੇ ਅਤੇ ਗਰਭਵਤੀ ਔਰਤਾਂ ਸਲੱਮ ਏਰੀਆ, ਭੱਠੇ,ਸੈਲਰ,ਜੇਲ੍ਹਾਂ,ਝੁੱਗੀ-ਝੋਪੜੀ,ਖੇਤਾਂ ਚ ਪ੍ਰਵਾਸੀ ਅਤੇ ਪੋਲਟਰੀ ਫਾਰਮ ਆਦਿ ਰਹਿ ਰਹੇ ਹਨ ਜੋ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇਰਹਿ ਗਏ ਜਾਂ ਅਧੂਰਾ ਟੀਕਾਕਰਨ ਹੋਇਆ ਹੈ ।ਉਨ੍ਹਾਂ ਲਈ ਸਿਹਤ ਕਰਮਚਾਰੀਆਂ ਵੱਲੋਂ ਸਪੈਸਲ ਕੈਂਪ ਲਗਾ ਕੇ 100 ਪ੍ਰਤੀਸਤ ਟੀਕਾਕਰਨ ਕੀਤਾ ਜਾਵੇਗਾ।

ਉਹਨਾਂ ਨੇ ਦੱਸਿਆ ਕਿ ਮੁਕੰਮਲ ਟੀਕਾਕਰਨ ਨਾਲ ਬੱਚਿਆਂ ਨੂੰ ਬਹਤ ਸਾਰੀਆਂ ਮਾਰੂ ਬਿਮਾਰੀਆਂ ਜਿਵੇਂ ਹੈਪੇਟਾਇਟਸ (ਪੀਲੀਆ),ਪੋਲੀਓ,ਤਪਦਿਕ ,ਅੰਧਰਾਤਾ ,ਗਲਘੋਟੂ ,ਕਾਲੀ ਖੰਘ , ਟੈਟਨਸ , ਨਮੂਨੀਆ ,ਦਿਮਾਗੀ ਬੁਖਾਰ , ਦਸਤ ,ਖਸਰਾ ਤੇ ਰੁਬੇਲਾ ਆਦਿ ਤੋਂ ਬਚਾਇਆ ਜਾ ਸਕਦਾ ਹੈ।ਜਿਲ੍ਹਾ ਬਰਨਾਲਾ ਨਿਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਪੰਜ ਸਾਲ ਤੋਂ ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ  ਦੇ ਪੂਰਾ ਟੀਕਾਕਰਨ ਕਰਵਾਇਆ ਜਾਵੇ ਤਾਂ ਜੋ ਇਹਨਾਂ ਨੂੰ ਮੁਕੰਮਲ ਟੀਕਾਕਰਨ ਕਰਕੇ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।