ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਜੁਰਮਾਨਾ: ਸਿਵਲ ਸਰਜਨ

Sorry, this news is not available in your requested language. Please see here.

ਬਰਨਾਲਾ, 27 ਫਰਵਰੀ 2025

ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਦੇ ਦਿਸ਼ਾ – ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਦੀ ਅਗਵਾਈ ਹੇਠ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾ ਰਿਹਾ ਹੈ ਅਤੇ ਤੰਬਾਕੂ ਦੇ ਸਿਹਤ ‘ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿਹਤ ਬਲਾਕ ਪੱਧਰ ‘ਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਤੰਬਾਕੂ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਨੂੰ ਲਾਗੂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸਿਵਲ ਸਰਜਨ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਦੀ ਟੀਮ ‘ਚ ਸੁਰਿੰਦਰ ਸਿੰਘ ਸਿਹਤ ਸੁਪਰਵਾਇਜ਼ਰ, ਗਣੇਸ਼ ਦੱਤ, ਮਨਪ੍ਰੀਤ ਸ਼ਰਮਾ, ਚਮਕੌਰ ਸਿੰਘ ਅਤੇ ਨਿਰਭੈਅ ਸਿੰਘ ਸਿਹਤ ਕਰਮਚਾਰੀਆਂ ਵੱਲੋਂ ਤੰਬਾਕੂ ਕੰਟਰੋਲ ਐਕਟ 2003 ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀ ਉਲੰਘਣਾ ਕਰਨ ਵਾਲੇ 21 ਦੁਕਾਨਦਾਰਾਂ/ ਵਿਅਕਤੀਆਂ ਨੂੰ ਜੁਰਮਾਨਾ ਕੀਤਾ ਗਿਆ ਅਤੇ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਗਰੁੱਪ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਗਿਆ ਅਤੇ ਜ਼ਿਲ੍ਹੇ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਸਰੀਰ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਸਿਹਤ ਸੁਪਰਵਾਇਜ਼ਰ ਗੁਰਮੇਲ ਸਿੰਘ ਢਿੱਲੋਂ ਨੇ ਦੱਸਿਆ ਕਿ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਧੀਨ ਕਰਿਆਨਾ ਅਤੇ ਹੋਰ ਖਾਣ-ਪੀਣ ਦੇ ਖਾਣ ਵਾਲੇ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਉਪਰ ਤੰਬਾਕੂ ਵੇਚਣ ਦੀ ਸਖ਼ਤ ਮਨਾਹੀ ਹੈ, ਅਜਿਹੀ ਉਲੰਘਣਾ ਕਰਨ ‘ਤੇ ਉਨ੍ਹਾਂ ਨੂੰ ਜੁਰਮਾਨਾ ਅਤੇ ਸਜ਼ਾ ਵੀ ਹੋ ਸਕਦੀ ਹੈ ਤੇ ਉਨ੍ਹਾਂ ਦੀ ਦੁਕਾਨ ਦਾ ਫੂਡ ਲਾਇਸੈਂਸ ਵੀ ਰੱਦ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਦੁਕਾਨ, ਸਰਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ ਅੱਗੇ ਚਿਤਾਵਨੀ ਬੋਰਡ ਲਗਵਾਉਣਾ ਵੀ ਅਤੀ ਜ਼ਰੂਰੀ ਹੈ।