ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

Sorry, this news is not available in your requested language. Please see here.

ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਅਧਿਕਾਰੀ: ਡਿਪਟੀ ਕਮਿਸ਼ਨਰ
ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਨਹਿਰੂ ਸਟੇਡੀਅਮ ਵਿਖੇ ਕੀਤੀ ਮੀਟਿੰਗ
ਰੂਪਨਗਰ, 18 ਜਨਵਰੀ
ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਣਤੰਤਰ ਦਿਵਸ ਮੌਕੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ 26 ਜਨਵਰੀ ਨੂੰ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਉਨ੍ਹਾਂ ਦੇ ਵਿਭਾਗਾਂ ਦੇ ਨਾਲ ਸਬੰਧਿਤ ਕਾਰਜਾਂ ਬਾਰੇ ਹਦਾਇਤਾਂ ਕੀਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ, ਮਾਰਚ ਪਾਸਟ ਅਤੇ ਪੀ.ਟੀ.ਸ਼ੋਅ ਹੋਵੇਗਾ। ਮੁੱਖ ਮਹਿਮਾਨ ਪਹਿਲਾ ਪਰੇਡ ਤੋ ਸਲਾਮੀ ਲੈਣਗੇ, ਉਸ ਤੋ ਬਾਅਦ ਸੱਭਿਆਚਾਰਕ ਗਤੀਵਿਧੀਆ ਕਰਵਾਈਆਂ ਜਾਣਗੀਆਂ। ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ ‘ਤੇ ਆਧਾਰਿਤ ਸ਼ਾਨਦਾਰ ਪੇਸ਼ਕਾਰੀਆਂ ਕਰਨਗੇ। ਵੱਖ-ਵੱਖ ਵਿਭਾਗਾਂ ਵੱਲੋਂ ਇਸ ਸਮਾਰੋਹ ਦੌਰਾਨ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਐਸ.ਪੀ. ਹੈਡਕੁਆਰਟਰ ਸ. ਰਾਜਪਾਲ ਸਿੰਘ ਹੁੰਦਲ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਰੂਪਨਗਰ ਸ਼੍ਰੀਮਤੀ ਹਰਕੀਰਤ ਕੌਰ, ਤਹਿਸੀਲਦਾਰ ਰੂਪਨਗਰ ਸ. ਅਰਜਨ ਸਿੰਘ ਗਰੇਵਾਲ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।