ਦਿ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਫਿਰੋਜ਼ਪੁਰ ਵੱਲੋ ਪੰਜਾਬ ਸਰਕਾਰ ਨੇ ਜਾਰੀ ਕੀਤੀ ਪੇ-ਕਮਿਸ਼ਨ ਦੀ ਰਿਪੋਰਟ ਮੁੱਢੋ ਰੱਦ

Sorry, this news is not available in your requested language. Please see here.

ਮੁਲਾਜ਼ਮ ਅਤੇ ਪੈਨਸ਼ਨਰ ਵੱਲੋਂ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ
ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਰਿਪੋਰਟ ਨੂੰ ਤੁਰੰਤ ਰਵਾਈਜ ਕੀਤਾ ਜਾਵੇ:- ਮੁਲਾਜਮ ਆਗੂ
ਫਿਰੋਜ਼ਪੁਰ 26 ਜੂਨ 2021 ਜਿਲ੍ਹਾਂ ਦਿ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੇ 6ਵੇਂ ਪੇ-ਕਮਿਸ਼ਨ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਸਿਫਾਰਸ਼ਾਂ ਅਤੇ ਮੰਤਰੀ ਮੰਡਲ ਦੇ ਫੈਸਲਿਆਂ ਨੂੰ ਮੁੱਢੋ ਰੱਦ ਕੀਤਾ ਜਾਦਾ ਹੈ ਅਤੇ ਸ਼ਘਰਸ਼ ਕਰਨ ਦਾ ਐਲਾਨ ਕੀਤਾ ਜਾਦਾ ਹੈ।
ਇਸ ਮੌਕੇ ਜਾਣਕਾਰੀ ਦਿੰਦਿਆ ਕਲਾਸ ਫੋਰਥ ਯੂਨੀਅਨ ਦੇ ਜਿਲ੍ਹਾਂ ਪ੍ਰਧਾਨ ਰਾਮ ਪ੍ਰਸ਼ਾਦ, ਜਨਰਲ ਸਕੱਤਰ ਪਰਵੀਨ ਕੁਮਾਰ ਅਤੇ ਮੁੱਖ ਸਲਾਹਕਾਰ ਰਾਮ ਅਵਤਾਰ ਨੇ ਦੱਸਿਆ ਕਿ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਅਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਅੱਤ ਦੋਖੀ ਸਿਫਾਰਸ਼ਾਂ/ਮੰਤਰੀ ਮੰਡਲ ਦੇ ਮਾਰੂ ਫੈਸਲਿਆਂ ਵਿਰੁੱਧ ਆਰ-ਪਾਰ ਸੰਘਰਸ਼ ਆਰੰਭ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੇ ਪਹਿਲੇ ਪੜਾਅ ਵਿਚ 8-9 ਜੁਲਾਈ ਨੂੰ ਦੋ ਰੋਜਾ ਪੈਨਡਾਊਨ, ਟੂਲਡਾਊਨ ਹੜਤਾਲ ਕਰਕੇ ਪੰਜਾਬ ਨੂੰ ਜਾਮ ਕੀਤਾ ਜਾਵੇਗਾ ਜਿਸ ਵਿਚ ਹਜਾਰਾ ਦੀ ਸੰਖਿਆ ਵਿਚ ਮੁਲਾਜਮ ਤੇ ਪੈਨਸ਼ਨਰ ਸ਼ਾਮਲ ਹੋਣਗੇ ਅਤੇ 29 ਜੁਲਾਈ ਨੂੰ ਪੰਜਾਬ ਦੇ ਮੁਲਾਜਮ ਅਤੇ ਪੈਨਸ਼ਨਰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਮਹਾਂ ਰੈਲੀ ਕਰਨ ਲਈ ਵਹੀਰਾਂ ਘੱਤਣਗੇ। ਇਨ੍ਹਾਂ ਐਕਸ਼ਨਾਂ ਦੀ ਤਿਆਰੀ ਲਈ ਜਥੇ ਬਣਾਕੇ 1 ਤੋਂ 7 ਜੁਲਾਈ ਤੱਕ ਦਫਤਰਾਂ ਵਿਚ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਵੱਲੋਂ 18 ਜੂਨ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਪ੍ਰਵਾਨਗੀ ਨੇ ਮੁਲਾਜਮ ਤੇ ਪੈਨਸ਼ਨਰ ਵਿਚ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ। ਕੈਪਟਨ ਸਰਕਾਰ ਨੇ ਇਹ ਰਿਪੋਰਟ ਲਾਗੂ ਕਰਕੇ ਲੁਕਵੀ ਬੇਈਮਾਨੀ ਕੀਤੀ ਹੈ। ਇਸ ਰਿਪੋਰਟ ਨਾਲ ਮੁਲਾਜਮ ਤੇ ਪੈਨਸ਼ਨਰ ਦੀਆਂ ਜੇਬਾਂ ਵਿਚ ਪੱਲੇ ਘੱਟ ਪਾਇਆ ਹੈ ਤੇ ਜੇਬਾਂ ਵਿਚੋਂ ਵੱਧ ਕੱਢਿਆ ਹੈ।
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਦੀ ਜੋਰਦਾਰ ਨਿਖੇਦੀ ਕਰਦਿਆਂ ਇਸ ਰਿਪੋਰਟ ਨੂੰ ਰੱਦ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਰਿਪੋਰਟ ਨੂੰ ਤੁਰੰਤ ਰਵਾਈਜ ਕੀਤਾ ਜਾਵੇ ਅਤੇ ਮਿਤੀ 01-01-2004 ਤੋ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਉਕਤ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੇ ਸਕੇਲਾਂ ਨੂੰ ਰੀਵਾਈਜ ਕਰਨ ਸਮੇ ਮੁਲਾਜਮ ਵਰਗ ਨਾਲ ਧੱਕਾ ਕਰਦਿਆਂ ਪਹਿਲਾਂ ਮਿਲਦੇ ਭੱਤੇ ਵੀ ਖੋਹ ਲਏ ਹਨ ਜਿਸ ਕਾਰਨ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸੜਕਾਂ ਤੇ ਆ ਗਿਆ ਹੈ। ਆਗੂਆ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਤੁਰੰਤ ਰੀਵਾਈਜ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਲੰਬੇ ਸਮੇਂ ਤੋ ਲਟਕ ਰਹੀਆਂ ਹੋਰ ਮੰਗਾਂ ਦੀ ਪੂਰਤੀ ਕਰਵਾਉਣ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਦਿ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 3 ਜੁਲਾਈ 2021 ਨੂੰ ਲੁਧਿਆਣਾ ਵਿਖੇ ਹੋਵੇਗੀ ਜਿਸ ਵਿਚ ਜਥੇਬੰਦੀ ਵੱਲੋਂ ਅਗਲੇ ਐਕਸ਼ਨਾਂ ਸਬੰਧੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।