ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਬਲਾਕ ਮੈਂਟਰਜ ਦੀ ਇੱਕ ਰੋਜਾ ਟ੍ਰੇਨਿੰਗ ਅਯੋਜਿਤ

Sorry, this news is not available in your requested language. Please see here.

ਫਾਜਿਲਕਾ, 20 ਜੁਲਾਈ 2021
ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋ ਨੈਸਨਲ ਅਚੀਵਮੈਂਟ ਸਰਵੇ ਵਿੱਚ ਬਿਹਤਰ ਪ੍ਰਦਰਸ਼ਨ ਲਈ ਅਗਾਊ ਯੋਜਨਾਬੰਦੀ ਵਜੋ ਅਧਿਕਾਰੀਆਂ ਤੋ ਲੈ ਕਿ ਸਿੱਖਿਆ ਵਿਭਾਗ ਦੀਆਂ ਗੁਣਾਂਤਮਿਕ ਸਿੱਖਿਆ ਨਾਲ ਸਬੰਧਤ ਟੀਮਾਂ ਅਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ।ਇਸ ਲੜੀ ਤਹਿਤ ਵੱਖ-ਵੱਖ ਵਿਸ਼ਿਆ ਦੇ ਬਲਾਕ ਮੈਂਟਰਜ ਅਤੇ ਜਿਲਾ ਸਿੱਖਿਆ ਸੁਧਾਰ ਟੀਮਾਂ ਨੂੰ ਸਿਖਲਾਈ ਦੇਣ ਹਿੱਤ ਜੋਤੀ ਬੀਐਡ ਕਾਲਜ ਵਿਖੇ ਇੱਕ ਰੋਜਾ ਸਿਖਲਾਈ ਕਾਰਜਰਸ਼ਾਲਾ ਦਾ ਅਯੋਜਿਨ ਕੀਤਾ ਗਿਆ। ਇਸ ਕਾਰਜਸ਼ਾਲਾ ਵਿੱਚ ਸਾਰੇ ਹੀ ਡਿਸਟ੍ਰਿਕ ਮੈਂਟਰਜ /ਬਲਾਕ ਮੈਂਟਰਜ ਅਤੇ ਜਿਲਾ ਸਿੱਖਿਆ ਸੁਧਾਰ ਟੀਮ ਦੇ ਮੈਬਰਾਂ ਨੇ ਭਾਗ ਲਿਆ।
ਇਸ ਕਾਰਜਸ਼ਾਲਾ ਵਿੱਚ  ਡਾ.ਤ੍ਰਿਲੋਚਨ ਸਿੰਘ ਸਿੱਧੂ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਬ੍ਰਿਜ ਮੋਹਨ ਸਿੰਘ ਬੇਦੀ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ) ਕਮ ਨੋਡਲ ਅਫਸਰ ਨੈਸ ਨੇ ਸਮੂਹ ਬੀ. ਐਮ. ਅਤੇ ਸਿੱਖਿਆ ਸੁਧਾਰ ਟੀਮ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਟ੍ਰੇਨਿੰਗ ਦੇ ਰਿਸੋਰਸ ਪਰਸਨ ਗੌਤਮ ਗੌੜ੍ਹ ਇੰਚਾਰਜ ਡੀਐਮ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ, ਅਸ਼ੋਕ ਧਮੀਜਾ ਡੀਐਮ ਮੈਥ, ਨਰੇਸ਼ ਸ਼ਰਮਾ ਡੀਐਮ ਸਾਇੰਸ ਨੇ ਨਵੰਬਰ 2021 ਵਿੱਚ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਆਮ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਲਰਨਿੰਗ ਆਉਟਕਮ ਅਧਾਰਿਤ ਪ੍ਰਸ਼ਨਾਵਲੀ ਸਬੰਧੀ ਵਿਸ਼ਥਾਰ ਸਹਿਤ ਜਾਣਕਾਰੀ ਦਿੰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਵਿਸ਼ੇਸ਼ ਤਿਆਰੀ ਕਰਵਾਉਣ ਸਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ।ਬਲਾਕ ਮੈਂਟਰਜ ਵਲੋਂ ਪੁੱਛੇ ਗਏ ਸਵਾਲਾਂ ਦੇ ਤਸੱਲੀ ਪੂਰਵਕ ਉੱਤਰ ਦੇ ਕਿ ਉਹਨਾਂ ਦੀਆਂ ਸ਼ੰਕਾਵਾਂ ਦਾ ਨਿਵਾਰਣ ਕੀਤਾ ਗਿਆ।
ਡਾ ਸਿੱਧੂ ਨੇ ਦੱਸਿਆ ਕਿ ਇਸ ਮੌਕੇ ਬਲਾਕ ਮੈਂਟਰਜ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਸਿੱਖਿਆ ਵਿਭਾਗ  ਵਲੋਂ ਗੁਣਾਂਤਮਿਕ ਸਿੱਖਿਆ ਨਾਲ ਸਬੰਧਤ ਤਿਆਰ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰੌਜੈਕਟਾਂ ਨੂੰ ਸਕੂਲ ਪੱਧਰ ਤੇ ਅਮਲੀ ਜਾਮਾ ਪਹਿਨਾਉਣ ਵਿੱਚ ਇੱਕ ਮਹੱਤਵਪੂਰਨ ਕੜੀ ਦੀ ਭੂਮਿਕਾ ਨਿਭਾ ਰਹੇ ਹਨ ਅਤੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰਤੀ ਅਧਿਆਪਕਾਂ ਨੂੰ ਜਾਗਰੂਕ ਕਰਕੇ ਉਹਨਾਂ ਨੂੰ ਇਸ ਦੀ ਵਿਸ਼ੇਸ਼ ਤਿਆਰੀ ਕਰਵਾਉਣ ਲਈ ਵਿਉਤਬੰਦੀ ਕਰਨ ਤਾਂ ਜੋ ਪੰਜਾਬ ਨੂੰ ਪਰਫੋਰਮੈਂਸ ਗਰੇਡਿੰਗ ਇੰਡਡੈਕਸ ਵਿੱਚ ਦੇਸ਼ ਭਰ ਵਿੱਚ ਪ੍ਰਾਪਤ ਹੋਏ ਪਹਿਲੇ ਸਥਾਨ ਦੀ ਤਰਾਂ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪਹਿਲਾਂ ਸਥਾਨ ਹਾਸਲ ਹੋ ਸਕੇ।
ਇਸ ਮੌਕੇ ਤੇ ਸਿੱਖਿਆ ਸੁਧਾਰ ਟੀਮ ਮੈਂਬਰ ਦਵਿੰਦਰ ਸਿੰਘ ਮਾਨ, ਅੰਕੁਰ ਸ਼ਰਮਾ, ਰੌਕਸੀ ਫੁਟੇਲਾ ਸਮੇਤ ਸਮੂਹ ਬੀਐਮ ਹਾਜਰ ਸਨ।