ਗੁਰਦਾਸਪੁਰ 8 ਜੁਲਾਈ 2021 ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੌਗ ਮਿਸਟਰ ਜਸਟਿਸ ਤਿਵਾਰੀ , ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਮਿਤੀ 10 ਜੁਲਾਈ 2021 ਨੂੰ ਗੁਰਦਾਸਪੁਰ ਜਿਲ੍ਹੇ ਵਿੱਚ ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਬੰਧ ਵਿੱਚ ਸ੍ਰੀ ਮਤੀ ਰਮੇਸ਼ ਕੁਮਾਰੀ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਪਰਸ਼ਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਜੀ ਦੀ ਰਹਿਨਮਾਈ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ ( ਸੀਨੀਅਰ ਡਵੀਜਨ ) ਕਮ- ਸੀ. ਜੇ. ਐਮ ਸਹਿਤ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਜੀ ਦੁਆਰਾ ਮਿਤੀ 5 ਜੁਲਾਈ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਦੇ ਸਮੂੰਹ ਡੀ. ਐਸ. ਪੀਜ਼ ਨਾਲ
ਮੀਟਿੰਗ ਰੱਖੀ ਗਈ । ਇਸ ਮੀਟਿੰਗ ਵਿੱਚ ਮੈਡਮ ਨਵਦੀਪ ਕੌਰ ਗਿੱਲ ਦੁਆਰਾ ਉਨ੍ਹਾਂ ਨੂੰ ਆਪਣੇ ਅਦਾਲਤਾਂ ਵਿੱਚ ਚਲਦੇ ਵੱਧ ਤੋ ਵੱਧ ਕੇਸਾਂ ਜਿਵੇ ਕਿ Criminal Compoundables, Traffie
Challanm and untraced reports ਆਦਿ ਨੂੰ ਨੈਸ਼ਨਲ ਲੋਕ ਅਦਾਲਤਾਂ ਵਿੱਚ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਲੋਕ ਅਦਾਲਤਾਂ ਰਾਹੀ ਫੈਸਲਾ ਹੋਏ ਕੇਸਾਂ ਦੇ ਲਾਭਾ ਤੇ ਚਾਨਣਾ ਪਾਉਦੇ ਹੋਏ
ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀ ਫੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀ ਹੋ ਸਕਦੀਕਿਉਕਿ ਲੋਕ ਅਦਾਲਤ ਵਿੱਚ ਫੈਸਲਾ ਦੋਹਾ ਧਿਰਾਂ ਦੀ ਆਪਸੀ ਸਹਿਮਤੀ ਰਾਹੀ ਕਰਵਾਇਆ ਜਾਂਦਾ ਹੈ
। ਇਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ , ਉਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਫੈਸਲਾ ਹੋਏ ਕੇਸ ਵਿੱਚ ਲਗਾੲ ਗਈ ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ ।

हिंदी





