ਨੈੱਟਬਾਲ ਮੁਕਾਬਲੇ: ਚੇਅਰਮੈਨ ਬਾਠ ਨੇ ਖਿਡਾਰੀਆਂ ਨੂੰ ਦਿੱਤੀ ਹੱਲਾਸ਼ੇਰੀ

Sorry, this news is not available in your requested language. Please see here.

ਬਰਨਾਲਾ, 14 ਅਕਤੂਬਰ
ਸੂਬਾ ਸਰਕਾਰ ਵਲੋਂ ਕਰਵਾਈ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਐੱਸ.ਡੀ ਕਾਲਜ ਦੇ ਖੇਡ ਮੈਦਾਨ ਵਿੱਚ ਨੈੱਟਬਾਲ ਦੇ ਸੂਬਾਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਅੱਜ ਇਹਨਾਂ ਖੇਡ ਮੁਕਾਬਲਿਆਂ ਦੇ ਚੌਥੇ ਦਿਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਵਿਸ਼ੇਸ਼ ਤੌਰ ‘ਤੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪਹੁੰਚੇ।
ਇਸ ਮੌਕੇ ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਜਿੱਤ-ਹਾਰ ਜ਼ਿੰਦਗੀ ਦਾ ਹਿੱਸਾ ਹੈ, ਅਸਲ ਗੱਲ ਖੇਡ ਭਾਵਨਾ ਨਾਲ ਮੈਦਾਨ ਵਿੱਚ ਉਤਰ ਕੇ ਮੁਕਾਬਲਾ ਕਰਨ ਦੀ ਹੈ। ਉਹਨਾਂ ਸੁਚੱਜੇ ਢੰਗ ਨਾਲ ਇਹ ਮੁਕਾਬਲੇ ਕਰਵਾਏ ਜਾਣ ‘ਤੇ ਐੱਸ.ਡੀ ਕਾਲਜ ਪ੍ਰਬੰਧਕੀ ਕਮੇਟੀ ਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਲਿਆਂਦੀ ਗਈ ਖੇਡ ਨੀਤੀ ਨਾਲ ਵੱਡੀ ਗਿਣਤੀ ਨੌਜਵਾਨ ਖੇਡ ਮੈਦਾਨਾਂ ਦਾ ਰੁਖ ਕਰ ਰਹੇ ਹਨ। ਇਸ ਨਾਲ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਨਾਲ ਨੌਕਰੀਆਂ ਵਿੱਚ ਵੱਧ ਮੌਕੇ ਮਿਲਣਗੇ। ਇਸ ਮੌਕੇ ਕਨਵੀਨਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ, ਸਬ ਇੰਸਪੈਕਟਰ ਅਵਤਾਰ ਸਿੰਘ, ਗਗਨਦੀਪ ਸਿੰਗਲਾ, ਪ੍ਰੋ. ਜਸਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਕੋਚ ਹਾਜ਼ਰ ਸਨ।