ਪਾਕਿਸਤਾਨੀ ਸੈਨਾ ਵੱਲੋਂ ਕੀਤੀ ਅੰਨੇਵਾਹ ਫਾਇਰਿੰਗ ਵਿੱਚ ਸ਼ਹੀਦ ਹੋਏ ਸਿਪਾਹੀ ਸੁਖਬੀਰ ਸਿੰਘ ਦਾ ਉਹਨਾਂ ਦੇ ਜੱਦੀ ਪਿੰਡ ਖਵਾਸਪੁਰਾ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

Sorry, this news is not available in your requested language. Please see here.

ਪੰਜਾਬ ਸਰਕਾਰ ਵੱਲੋਂ ਸ਼ਹੀਦ ਸਿਪਾਹੀ ਸੁਖਬੀਰ ਸਿੰਘ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਿੱਤੀ ਜਾਵੇਗੀ
ਤਰਨ ਤਾਰਨ, 28 ਨਵੰਬਰ
ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਸੁੰਦਰਬਨੀ ਇਲਾਕੇ ਵਿੱਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨੀ ਸੈਨਾ ਵੱਲੋਂ ਕੀਤੀ ਅੰਨੇਵਾਹ ਫਾਇਰਿੰਗ ਵਿੱਚ ਸ਼ਹੀਦ ਹੋਏ ਜੇ. ਐਂਡ ਕੇ. ਰਾਈਫਲ਼ਸ ਦੇ ਸਿਪਾਹੀ ਸੁਖਬੀਰ ਸਿੰਘ ਦਾ ਅੱਜ ਉਹਨਾਂ ਦੇ ਜੱਦੀ ਪਿੰਡ ਖਵਾਸਪੁਰਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਸਰਕਾਰੀ ਅਧਿਕਾਰੀਆਂ, ਇਲਾਕੇ ਦੇ ਮੋਹਤਬਰ ਵਿਅਕਤੀਆਂ ਅਤੇ ਫੌਜੀ ਅਫ਼ਸਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਵੱਲੋਂ ਸ਼ਹੀਦ ਨੂੰ ਫੁੱਲ ਮਾਲਾਵਾਂ ਅਰਪਣ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਆਪਣੀ ਸੰਵੇਦਨਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ 22 ਵਰਿਆਂ ਦਾ ਸਿਪਾਹੀ ਸੁਖਬੀਰ ਸਿੰਘ ਇੱਕ ਬਹਾਦਰ ਤੇ ਉਤਸ਼ਾਹੀ ਸੈਨਿਕ ਸੀ। ਦੇਸ਼ ਇਸ ਸੈਨਿਕ ਦੀ ਮਹਾਨ ਕੁਰਬਾਨੀ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਰਹੇਗਾ।
ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਜਵਾਨ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਗਿਆ ਹੈ।
ਸਿਪਾਹੀ ਸੁਖਬੀਰ ਸਿੰਘ ਜੋ ਤਰਨ ਤਾਰਨ ਜ਼ਿਲੇ ਦੀ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਖੁਵਾਸਪੁਰ ਦਾ ਰਹਿਣ ਵਾਲਾ ਸੀ, ਆਪਣੇ ਪਿੱਛੇ ਪਿਤਾ ਕੁਲਵੰਤ ਸਿੰਘ, ਮਾਤਾ ਜਸਬੀਰ ਕੌਰ, ਵਿਆਹੁਤਾ ਭਰਾ ਕੁਲਦੀਪ ਸਿੰਘ ਅਤੇ ਦੋ ਭੈਣਾਂ ਦਵਿੰਦਰ ਕੌਰ (ਵਿਆਹੀ) ਤੇ ਕੁਲਵਿੰਦਰ ਕੌਰ (ਅਣਵਿਆਹੀ) ਛੱਡ ਗਿਆ।