ਪਿੰਡ ਜਨਸੂਈ ਦੀ ਗ੍ਰਾਮ ਪੰਚਾਇਤ ਵੱਲੋਂ ਪਰਾਲੀ ਨਾ ਸਾੜਨ ਦਾ ਮਤਾ ਪਾਸ

Sakshi Sahni
ਪਸ਼ੂ ਪਾਲਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ

Sorry, this news is not available in your requested language. Please see here.

ਪਿੰਡ ਜਨਸੂਈ ਦੀ ਗ੍ਰਾਮ ਪੰਚਾਇਤ ਵੱਲੋਂ ਪਰਾਲੀ ਨਾ ਸਾੜਨ ਦਾ ਮਤਾ ਪਾਸ

-ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੇ ਨਿਪਟਾਰੇ ਲਈ ਨਵੀਆਂ ਤਕਨੀਕਾਂ ਅਪਣਾਉਣ ਦੀ ਕੀਤੀ ਅਪੀਲ

ਪਟਿਆਲਾ, 21 ਸਤੰਬਰ:

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੌਜੂਦਾ ਖ਼ਰੀਫ਼ ਸੀਜਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਖ਼ਿਲਾਫ਼ ਕਿਸਾਨਾਂ ਅਤੇ ਆਮ ਲੋਕਾਂ ਨੂੰ ਲਾਮਬੰਦ ਕਰਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਜਨਸੂਈ ਦੀ ਗ੍ਰਾਮ ਪੰਚਾਇਤ ਵੱਲੋਂ ਵਿਸ਼ੇਸ਼ ਇਜਲਾਸ ਦੌਰਾਨ ਪਰਾਲੀ ਨਾ ਸਾੜਨ ਦਾ ਮਤਾ ਪਾਸ ਕੀਤਾ ਗਿਆ।

ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਸੁਚੇਤ ਕਰਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਜਨਸੂਈ ਵਿਖੇ ਲਗਾਏ ਜਾਗਰੂਕਤਾ ਕੈਂਪ ਦੌਰਾਨ ਪਿੰਡ ਦੇ ਸਰਪੰਚ ਸ੍ਰੀਮਤੀ ਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਵਿਚ ਸਰਬਸੰਮਤੀ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਮਤਾ ਪਾਸ ਕੀਤਾ ਗਿਆ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗ੍ਰਾਮ ਪੰਚਾਇਤ ਜਨਸੂਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਲਿਆ ਗਿਆ ਇਹ ਫੈਸਲਾ ਇੱਕ ਚੰਗਾ ਕਦਮ ਹੈ, ਜੋ ਹੋਰਨਾ ਕਿਸਾਨਾਂ ਨੂੰ ਵੀ ਇਸ ਵਾਤਾਵਰਣ ਪੱਖੀ ਫੈਸਲੇ ਲੈਣ ਲਈ ਉਤਸ਼ਾਹਤ ਕਰੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਨਵੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾਵੇ।

ਇਸ ਮੌਕੇ ਪਿੰਡ ਜਨਸੂਈ ਵਿਖੇ ਪਿੰਡ ਦੇ ਚੌਕੀਦਾਰ ਰਾਹੀਂ ਗ੍ਰਾਮ ਪੰਚਾਇਤ ਦੇ ਮਤੇ ਸਬੰਧੀ ਮੁਸਤਰੀ ਮੁਨਾਦੀ ਵੀ ਕਰਵਾਈ ਗਈ ਅਤੇ ਗੁਰਦੁਆਰਾ ਸਾਹਿਬ ਅਤੇ ਮੰਦਿਰ ਵਿਚ ਅਨਾਊਂਸਮੈਂਟ ਰਾਹੀਂ ਪਿੰਡ ਦੇ ਵਸਨੀਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਵਿਸਥਾਰ ਅਫ਼ਸਰ ਸੁਦੇਸ਼ ਕੁਮਾਰ, ਗ੍ਰਾਮ ਪੰਚਾਇਤ ਦੇ ਮੈਂਬਰ ਬਲਜਿੰਦਰ ਸਿੰਘ, ਕੁਲਵਿੰਦਰ ਕੌਰ ਅਤੇ ਪਰਮਜੀਤ ਸਿੰਘ ਹਾਜ਼ਰ ਸਨ। ਖੇਤੀਬਾੜੀ ਵਿਭਾਗ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਤਕਨੀਕੀ ਜਾਣਕਾਰੀ ਵੀ ਸਾਂਝੀ ਕੀਤੀ।