ਪੰਜਾਬ ਦੇ ਕਿਸਾਨੀ ਦੇ ਰਾਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਹਿੱਤ ਲਈ ਲਿਆ ਵੱਡਾ ਫੈਸਲਾ-ਵਿਧਾਇਕ ਪਾਹੜਾ

MLA-GSP-SH BARINDERMEET SINGH PAHRA

ਸੂਬਾ ਸਰਕਾਰ ਨੇ ਕੇਂਦਰੀ ਖੇਤੀ ਬਿੱਲਾਂ ਖਿਲਾਫ ਪੰਜਾਬ ਸਰਕਾਰ ਨੇ ਚੁੱਕਿਆ ਕਦਮ
ਗੁਰਦਾਸਪੁਰ, 20 ਅਕਤੂਬਰ ( ) ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੇਂਦਰੀ ਖੇਤੀ ਬਿੱਲਾਂ ਵਿਰੁੱਧ ਚੁੱਕੇ ਗਏ ਇਤਿਹਾਸਕ ਕਦਮ ਨੇ ਇਕ ਵਾਰ ਫਿਰ ਦਰਸਾ ਦਿੱਤਾ ਹੈ ਕਿ ਕਾਂਗਰਸ ਸਰਕਾਰ ਕਿਸਾਨੀ ਨਾਲ ਡੱਟ ਕੇ ਖੜ•ੀ ਹੈ। ਇਹ ਪ੍ਰਗਟਾਵਾ ਕਰਦਿਆਂ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਪੰਜਾਬ ਦੇ ਕਿਸਾਨੀ ਦੇ ਰਾਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨ ਪੱਖੀ ਇਤਿਹਾਸਕ ਫੈਸਲੇ ਲੈਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨਾਂ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਸੰਬੰਧੀ ਇਤਿਹਾਸਕ ਦਿਨ ਸੀ ਅਤੇ ਮੁੱਖ ਮੰਤਰੀ ਪੰਜਾਬ ਦੇ ਇਹਨਾਂ ਸ਼ਲਾਘਾਯੋਗ ਬਿੱਲਾਂ ਲਈ ਉਹ ਧੰਨਵਾਦ ਕਰਦੇ ਹਨ।
ਵਿਧਾਇਖ ਪਾਹੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੱਜ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਚਾਰ ਬਿੱਲ ਪੇਸ਼ ਕੀਤੇ ਹਨ। ਇਹ ਬਿੱਲ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋਂ ਵੀ ਬਚਾਉਣਗੇ। ਉਨਾਂ ਨੇ ਦੱਸਿਆ ਕਿ ਬਿੱਲ 1 – “ਕਿਸਾਨ ਵਪਾਰ ਅਤੇ ਵਣਜ ਦੀਆਂ ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ ਬਿੱਲ, 2020 ‘ ਇਹ ਸੁਨਿਸ਼ਚਿਤ ਕਰਦਾ ਹੈ ਕਿ ਕਣਕ ਜਾਂ ਝੋਨੇ ਦੀ ਕੋਈ ਵੀ ਵਿਕਰੀ ਜਾਂ ਖਰੀਦ ਯੋਗ ਨਹੀਂ ਹੋਵੇਗੀ ਜਦ ਤੱਕ ਇਸਦੀ ਅਦਾ ਕੀਤੀ ਕੀਮਤ ਐਮਐਸਪੀ ਦੇ ਬਰਾਬਰ ਜਾਂ ਵੱਧ ਨਹੀਂ ਹੁੰਦੀ। ਐਮਐਸਪੀ ਤੋਂ ਘੱਟ ਖਰੀਦਣ ਵਾਲਾ ਕੋਈ ਵੀ ਹੋਵੇ ਉਸਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਹੋਵੇਗੀ।
ਉਨਾਂ ਅੱਗੇ ਦੱਸਿਆ ਕਿ ਬਿੱਲ 2 – “ਜ਼ਰੂਰੀ ਚੀਜ਼ਾਂ ਦੀ ਵਿਸ਼ੇਸ਼ ਵਿਵਸਥਾ ਅਤੇ ਪੰਜਾਬ ਸੋਧ ਬਿੱਲ’ ਹੈ ਜੋ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋੰ ਬਚਾਉਂਦਾ ਹੈ ਅਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਕਰਦਾ ਹੈ। ਬਿੱਲ 3 – ਮੁੱਲ ਅਸ਼ੋਰੈਂਸ ਅਤੇ ਫਾਰਮ ਸੇਵਾਵਾਂ ਬਿੱਲ, 2020 ‘ਤੇ ਕਿਸਾਨਾਂ ਦਾ ਸਮਝੌਤਾ’ ਹੈ , ਇਹ ਬਿੱਲ ਇਹ ਸੁਨਿਸ਼ਚਿਤ ਕਰਦਾ ਹੈ ਕਿ ਖੇਤੀਬਾੜੀ ਸਮਝੌਤੇ ਤਹਿਤ ਕਣਕ ਤੇ ਝੋਨੇ ਦੀ ਕੋਈ ਵੀ ਖਰੀਦ ਜਾਂ ਵਿਕਰੀ ਐਮਐਸਪੀ ਤੋੰ ਹੇਠਾਂ ਨਾ ਹੋਵੇ ਤੇ ਜੇਕਰ ਕੋਈ ਸੰਸਥਾ ਇਸ ਤਰਾਂ ਕਰਦੀ ਹੈ ਤਾਂ ਉਸਨੂੰ ਤਿੰਨ ਸਾਲ ਦੀ ਸਜ਼ਾ ਹੋਵੇਗੀ ਬਿੱਲ 4 – ਸਿਵਲ ਪਰੋਸੀਜਰ, 1908 ਦੇ ਕੋਡ ਵਿਚ ਸੋਧ ਦੀ ਮੰਗ ਕਰਨ ਵਾਲੇ ਬਿੱਲ ਦੀਆਂ ਖ਼ਾਸ ਗੱਲਾਂ।
ਵਿਧਾਇਕ ਪਾਹੜਾ ਨੇ ਦੱਸਿਆ ਕਿ 2.5 ਏਕੜ ਤੋਂ ਘੱਟ ਜ਼ਮੀਨ ਵਾਲੀ ਜ਼ਮੀਨ ਨੂੰ ਪੰਜਾਬ ਦੀ ਕਿਸੇ ਵੀ ਅਦਾਲਤ ਦੁਆਰਾ ਮੁੜ ਵਸੂਲੀ ਦੀ ਕਾਰਵਾਈ ਨਾਲ ਜੋੜਿਆ ਨਹੀਂ ਜਾਏਗਾ। ਇਹ ਬਿੱਲ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਵੀ ਰਿਕਵਰੀ ਦੀ ਕਾਰਵਾਈ ਵਿਚ ਖੇਤ ਦੀ ਜ਼ਮੀਨ ਦੀ ਕੁਰਕੀ ਤੋਂ ਬਚਾਉਣ ਦੀ ਕੋਸ਼ਿਸ਼ ਕਰਦਾ ਹੈ।