ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਕਿਸਾਨਾਂ ਦੇ ਹੱਕ ਦਾ ਬਿੱਲ ਲਿਆ ਕੇ ਬਚਾਈ ਪੰਜਾਬ ਦੀ ਕਿਸਾਨੀ-ਡਾ. ਧਰਮਬੀਰ ਅਗਨੀਹੋਤਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨ, ਆੜਤੀਏ, ਟਰਾਂਸਪੋਰਟਰ ਅਤੇ ਖੇਤ ਮਜਦੂਰਾਂ ਦੇ ਹਿੱਤਾਂ ਦੀ ਕੀਤੀ ਰਾਖੀ

Sorry, this news is not available in your requested language. Please see here.

ਤਰਨ ਤਾਰਨ, 20 ਅਕਤੂਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂੁਬਾ ਸਰਕਾਰ ਨੇ ਵਿਧਾਨ ਸਭਾ ਵਿੱਚ ਕਿਸਾਨਾਂ ਦੇ ਹੱਕ ਵਿਚ ਬਿੱਲ ਲਿਆ ਕੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਹੋਣ ਤੋਂ ਬਚਾ ਲਿਆ ਹੈ।ਪ੍ਰੈਸ ਨੰੁ ਜਾਰੀ ਬਿਆਨ ਵਿੱਚ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਉਨਾਂ ਲਈ ਪੰਜਾਬ ਤੋਂ ਵੱਧ ਕੇ ਕੁਝ ਨਹੀਂ ਹੈ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਖਿਲਾਫ ਜੋ ਤਿੰਨ ਬਿੱਲ ਲਿਆਂਦੇ ਸਨ, ਪੰਜਾਬ ਸਰਕਾਰ ਨੇ ਉਨਾਂ ਦੇ ਪ੍ਰਭਾਵ ਨੂੰ ਪੰਜਾਬ ਵਿਚੋਂ ਖਤਮ ਕਰਨ ਲਈ ਬਿੱਲ ਲਿਆ ਕੇ ਪੰਜਾਬ ਦੇ ਕਿਸਾਨ, ਆੜਤੀਏ, ਟਰਾਂਸਪੋਰਟਰ ਅਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ।
ਡਾ. ਧਰਮਬੀਰ ਅਗਨੀਹੋਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਬਿੱਲ ਅਨੁਸਾਰ ਜੇਕਰ ਕੋਈ ਘੱਟੋਂ-ਘੱਟ ਸਮਰੱਥਨ ਮੁੱਲ ਤੋਂ ਘੱਟ ‘ਤੇ ਕਿਸਾਨ ਦੀ ਫਸਲ ਖਰੀਦੇਗਾ ਤਾਂ ਉਸਨੂੰ ਤਿੰਨ ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਇਸੇ ਤਰਾਂ ਢਾਈ ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ ਦੀ ਜ਼ਮੀਨ ਵੀ ਕਿਸੇ ਵਸੂਲੀ ਲਈ ਅਟੈਚ ਨਹੀਂ ਹੋ ਸਕੇਗੀ। ਉਨਾਂ ਨੇ ਸਮੂਹ ਕਿਸਾਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।