ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਕੀਤੇ ਗਏ ਵਿਸ਼ੇਸ ਉਪਰਾਲੇ-ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ

Sorry, this news is not available in your requested language. Please see here.

ਜ਼ਿਲੇ ਗੁਰਦਾਸਪੁਰ ਅੰਦਰ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਤਹਿਤ 306 ਕਰੋੜ 77 ਲੱਖ ਰੁਪਏ ਦੀ ਲਾਗਤ ਨਾਲ 4298 ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ
ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਵਲੋਂ ਜ਼ਿਲਾ ਪੱਧਰੀ ਸਮਾਗਮ ਵਿਚ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜਾ ਪੜਾਅ ਦਾ ਆਗਾਜ਼
ਗੁਰਦਾਸਪੁਰ, 17 ਅਕਤੂਬਰ (        ) ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਦੀ ਅੱਜ ਵਰਚੂਅਲ ਤੌਰ ਤੇ ਰਸਮੀ ਸ਼ੁਰੂਆਤ ਕੀਤੀ ਗਈ, ਜਿਸ ਕਾਂਗਰਸ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ ਵਰਚੁਅਲ ਤੌਰ ‘ਤੇ ਸਮਾਗਮ ਵਿਚ ਵਿਸ਼ੇਸ ਤੌਰ ਤੇ ਸ਼ਮਲੂਅਤ ਕੀਤੀ ਗਈ ਤੇ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਅੱਜ ਗੁਰਦਾਸਪੁਰ ਵਿਖੇ ਕਰਵਾਏ ਗਏ ਜ਼ਿਲ•ਾ ਪੱਧਰੀ ਸਮਾਗਮ ਵਿਚ ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨਾਂ ਵਲੋਂ ਜ਼ਿਲ•ੇ ਅੰਦਰ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜਾ ਪੜਾਅ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਬਲਰਾਜ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਕੱਤਰ ਸਿੰਘ ਬਾਲ ਐਸ.ਡੀ.ਐਮ ਬੱਲ ਅਤੇ ਵੱਖ-ਵੱਖ ਪਿੰਡਾਂ ਦੇ ਪੰਡ, ਸਰਪੰਚ ਆਦਿ ਮੌਜੂਦ ਸਨ।
ਇਸ ਮੌਕੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਚੋਧਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਪਿੰਡਾਂ ਅੰਦਰ ਸ਼ਹਿਰੀ ਤਰਜ ਤੇ ਸਹੂਲਤਾਂ ਪ੍ਰਦਾਨ