ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ

Sorry, this news is not available in your requested language. Please see here.

ਬਟਾਲਾ, 15 ਜੂਨ 2021 ਪੰੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਅਧਿਆਪਕਾਂ ਤੋਂ 20 ਜੂਨ 2021 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਨੇ ਦੱਸਿਆ ਕਿ ਅਧਿਆਪਕ ਅਵਾਰਡ ਲਈ ਅਪਲਾਈ ਕਰਨ ਲਈ ਵੈੱਬਸਾਈਟ http://nationalawardstoteachers.mhrd.gov.in ’ਤੇ ਰਜਿਸਟਰੇਸ਼ਨ ਕਰ ਸਕਦੇ ਹਨ। ਉੁਨ੍ਹਾਂ ਦੱਸਿਆ ਕਿ ਇਸ ਅਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਸ ਅਵਾਰਡ ਦੇ ਮੁਲਾਂਕਣ ਲਈ ਜ਼ਿਲਾ ਪੱਧਰ ’ਤੇ ਇੱਕ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 15 ਜੁਲਾਈ 2021 ਤੱਕ ਭੇਜੇਗੀ। ਉਨ੍ਹਾਂ ਦੱਸਿਆ ਕਿ ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ।
ਉਨ੍ਹਾਂ ਦੱਸਿਆ ਕਿ ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 30 ਜੁਲਾਈ 2021 ਤੱਕ ਭੇਜੇਗੀ। ਇਨਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ। ਇਸ ਵਾਰ ਐਮ.ਐਚ.ਆਰ.ਡੀ. ਵੱਲੋਂ ਕਿਸੇ ਵੀ ਸੂਬੇ ਨੂੰ ਨੈਸ਼ਨਲ ਅਵਾਰਡ ਸਬੰਧੀ ਕੋਈ ਨਿਰਧਾਰਤ ਕੋਟਾ ਨਹੀਂ ਦਿੱਤਾ ਗਿਆ।