ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਜਿਲ੍ਹਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਪ੍ਰੇਸ਼ਨ ਚਲਾਇਆ

Sorry, this news is not available in your requested language. Please see here.

ਫਾਜਿਲਕਾ 7 ਨਵੰਬਰ:

ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਐਸ.ਐਸ.ਪੀ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਪਿਛਲੇ ਕੇਸਾਂ ਵਿੱਚ ਲੋੜੀਂਦੇ ਅਪਰਾਧੀਆਂ ਤੇ ਕਾਰਵਾਈ ਕਰਦੇ ਹੋਏ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਪ੍ਰੇਸ਼ਨ ਚਲਾਇਆ ਗਿਆ।

ਜਿਸਦੇ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਵੇਰ ਸਮੇਂ 295 ਪੁਲਿਸ ਮੁਲਾਜਮਾਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਸੰਵੇਦਨਸ਼ੀਲ ਏਰੀਆ ਅਤੇ ਲੋੜੀਂਦੇ ਅਪਰਾਧੀਆਂ ਤੇ ਛਾਪੇਮਾਰੀ ਕੀਤੀ ਗਈ। ਜਿਸਦੇ ਤਹਿਤ 131 ਨਸ਼ਾ ਤਸਕਰਾਂ ਦੇ ਘਰਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ ਅਤੇ 170 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ। ਇਸ ਅਪ੍ਰੇਸ਼ਨ ਦੌਰਾਨ 70 ਸ਼ੱਕੀ ਵਹੀਕਲ ਚੈੱਕ ਕੀਤੇ ਗਏ। ਚੌਕ ਕੀਤੇ ਵਿਅਕਤੀਆਂ ਵਿਚੋਂ 3 ਵਿਅਕਤੀਆਂ ਨੂੰ ਰਾਊਂਡ-ਅੱਪ ਕੀਤਾ ਗਿਆ ਅਤੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।