ਫਾਜ਼ਿਲਕਾ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਨੇ ਫੜੀ ਰਫ਼ਤਾਰ, ਕਿਸਾਨ ਹੋਏ ਬੇਹੱਦ ਖੁਸ਼
——95825 ਮੀਟਿਰਕ ਟਨ ਖਰੀਦ, 48 ਘੰਟਿਆਂ ਵਿਚ ਕੀਤੀ ਜਾ ਰਹੀ ਹੈ ਕਿਸਾਨਾਂ ਨੂੰ ਅਦਾਇਗੀ
ਫਾਜ਼ਿਲਕਾ 21 ਅਕਤੂਬਰ:
ਡਿਪਟੀ ਕਮਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਵਿਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਵਿੱਚ ਕਿਸਾਨਾਂ ਤੇ ਲੇਬਰ ਨੂੰ ਕੋਈ ਮੁਸਕਲ ਪੇਸ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ ਤੇ ਬੀਤੀ ਸ਼ਾਮ ਤੱਕ ਕੁੱਲ 98,049 ਮੀਟਿਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 95,825 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਿਰਧਾਰਿਤ ਸਮੇਂ ਅੰਦਰ ਹੀ ਲਿਫਟਿੰਗ ਦੇ ਟੀਚੇ ਅਨੁਸਾਰ ਲਿਫਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖਰੀਦੀ ਹੋਈ ਫਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁਕੜ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 36,095 ਮੀਟਿਰਕ ਟਨ, ਮਾਰਕਫੈਡ ਨੇ 16,539 ਮੀਟਿਰਕ ਟਨ, ਪਨਸਪ ਨੇ 17,789 ਮੀਟਿਰਕ ਟਨ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਨੇ 8510 ਮੀਟਿਰਕ ਟਨ ਅਤੇ ਵਪਾਰੀਆਂ ਨੇ 16,892 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਹੈ।
ਜ਼ਿਲ੍ਹੇ ਦੇ ਪਿੰਡ ਕੌੜਿਆ ਵਾਲੀ ਦੇ ਕਿਸਾਨ ਗੁਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿਚ ਪੂਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
ਉਨ੍ਹਾਂ ਨੇ ਆਖਿਆ ਕਿ ਉਹ ਜਿਵੇਂ ਹੀ ਮੰਡੀ ਵਿਚ ਆਪਣੀ ਫਸਲ ਲੈ ਕੇ ਪਹੁੰਚੇ ਉਨ੍ਹਾਂ ਦੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਨਾਲੋ-ਨਾਲ ਫਸਲ ਦੀ ਖਰੀਦ ਹੋ ਗਈ ਹੈ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਈ ਤੇ ਖਰੀਦ ਹੋਣ ਮਗਰੋਂ ਉਪਰੰਤ ਫਸਲ ਦੀ ਲਿਫਟਿੰਗ ਵੀ ਹੋ ਗਈ ਹੈ ਤੇ ਫਸਲ ਦੀ ਅਦਾਇਗੀ ਵੀ ਸਮੇਂ ਸਿਰ ਹੋਈ ਹੈ। ਕਿਸਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਤਹਿ ਦਿਲੋ ਧੰਨਵਾਦ ਕਰਦਾ ਹੈ ਜਿਨ੍ਹਾਂ ਦੇ ਪੁਖਤਾ ਪ੍ਰਬੰਧਾਂ ਕਰਕੇ ਉਸਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ।

English






