ਫੇਸਬੁੱਕ ਲਾਈਵ; ਸਿਹਤ ਅਤੇ ਵਾਤਾਵਰਣ ਦੇ ਬਚਾਅ ਲਈ ਝੋਨੇ ਦੀ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ : ਅਪਨੀਤ ਰਿਆਤ

DC Hoshiapur

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਪਣਾਉਣ ਦੇ ਨਾਲ-ਨਾਲ ਝੋਨੇ ਦੀ ਪਰਾਲੀ ਨਾ ਸਾੜਨ ਦੀ ਵੀ ਕੀਤੀ ਅਪੀਲ
ਕਿਹਾ, ਪੰਜਾਬ ਸਰਕਾਰ ਵਲੋਂ ਘਰੇਲੂ ਇਕਾਂਤਵਾਸ ਪਾਜ਼ੀਟਿਵ ਮਰੀਜ਼ਾਂ ਨੂੰ ਮਿਸ਼ਨ ਫਤਿਹ ਤਹਿਤ ਦਿੱਤੀ ਜਾ ਰਹੀ ਹੈ ਮੁਫ਼ਤ ਹੈਲਥ ਕਿੱਟ
ਹੁਸ਼ਿਆਰਪੁਰ, 1 ਅਕਤੂਬਰ :
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਅਤੇ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਨਾਲ ਉਠਣ ਵਾਲਾ ਧੂਆ ਦੋਵੇਂ ਹੀ ਮਨੁੱਖੀ ਸਿਹਤ ਲਈ ਹਾਨੀਕਾਰਕ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ’ਤੇ ਯਤਨ ਕਰਕੇ ਇਨ੍ਹਾਂ ਦੋਵਾਂ ਤੋਂ ਬਚਣਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀਆਂ ਗਈਆਂ ਗਾਈਡਲਾਈਨ ਦੀ ਪਾਲਣਾ ਕਰਨੀ ਜ਼ਰੂਰੀ ਹੈ। ਉਹ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ ’ਤੇ ਹਫ਼ਤਾਵਰੀ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ ਕੋਰੋਨਾ ਦੀ ਕੋਈ ਵੈਕਸੀਨ ਨਹੀਂ ਆ ਜਾਂਦੀ ਉਦੋਂ ਤੱਕ ਲੋਕ ਕੋਰੋਨਾ ਤੋਂ ਬਚਾਅ ਸਬੰਧੀ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਨ, ਤਾਂ ਹੀ ਇਸ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕੋਵਿਡ ਸਬੰਧੀ ਜ਼ਿਲ੍ਹੇ ਦੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 16 ਹਾਟ ਸਪਾਟ, 1 ਕੰਟੇਨਮੈਂਟ ਜ਼ੋਨ ਅਤੇ 1 ਮਾਈ¬ਕ੍ਰੋ ਕੰਟੇਨਮੈਂਟ ਜੋਨ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇਕ ਹਫ਼ਤੇ ਦੌਰਾਨ ਜ਼ਿਲ੍ਹੇ ਵਿੱਚ ਟੈਸਟਿੰਗ ਵੱਧਣ ਦੇ ਬਾਵਜੂਦ ਵੀ ਪਾਜ਼ੀਟਿਵ ਮਾਮਲਿਆਂ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ, ਉਨ੍ਹਾਂ ਵਿੱਚ ਜ਼ਿਆਦਾਤਰ ਮਰੀਜ ਗੰਭੀਰ ਬੀਮਾਰੀਆਂ ਤੋਂ ਪੀੜਤ ਅਤੇ ਕਾਫੀ ਬਜ਼ੁਰਗ ਸਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ 40 ਟੀਮਾਂ ਵਲੋਂ ਫੈਕਟਰੀਆਂ, ਸੇਵਾ ਕੇਂਦਰਾਂ, ਸਕੂਲ ਦੇ ਅਧਿਆਪਕਾਂ, ਪਿੰਡਾਂ ਆਦਿ ਵਿੱਚ ਜਾ ਕੇ ਸੈਂਪÇਲੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ  ਮੁੱਖ ਮੰਤਰੀ ਪੰਜਾਬ ਵਲੋਂ ਮਿਸ਼ਨ ਫਤਿਹ ਤਹਿਤ ਘਰੇਲੂ ਇਕਾਂਤਵਾਸ ਪਾਜ਼ੀਟਿਵ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਹੈਲਥ ਕਿੱਟ ਬਾਰੇ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਿੱਟ ਘਰੇਲੂ ਇਕਾਂਤਵਾਸ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਪੰਜਾਬ ਸਰਕਾਰ ਵਲੋਂ ਮੁਫ਼ਤ ਦਿੱਤੀ ਜਾ ਰਹੀ ਹੈ, ਜਿਸ ਵਿੱਚ ਕਰੀਬ 18 ਵਸਤੂਆਂ ਹਨ, ਜਿਸ ਵਿੱਚ ਮਾਸਕ, ਸੈਨੇਟਾਈਜਰ, ਆਕਸੀਮੀਟਰ, ਸਟੀਮਰ, ਦਵਾਈਆਂ ਆਦਿ ਸ਼ਾਮਲ ਹਨ। ਇਸ ਕਿੱਟ ਵਿੱਚ ਇਕ ਪੈਂਫਲੇਟ ਵੀ ਦਿੱਤਾ ਗਿਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਕਿਸ ਵਸਤੂ ਦਾ ਕਿਸ ਤਰ੍ਹਾਂ, ਕਦੋਂ ਪ੍ਰਯੋਗ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਜਨਤਾ ਦੇ ਸਹਿਯੋਗ ਨਾਲ ਜਲਦ ਹੀ ਇਸ ਮਹਾਂਮਾਰੀ ’ਤੇ ਕਾਬੂ ਪਾ ਲਵੇਗਾ।
ਅਪਨੀਤ ਰਿਆਤ ਨੇ ਇਸ ਦੌਰਾਨ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਅਸੀਂ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਾਂ ਜੋੋ ਕਿ ਸਾਡੇ ਫੇਫੜਿਆਂ ’ਤੇ ਸਿੱਧਾ ਅਸਰ ਕਰਦੀ ਹੈ ਅਤੇ ਪਰਾਲੀ ਜਲਾਉਣ ਨਾਲ ਹੋਣ ਵਾਲਾ ਧੂੰਆ ਵੀ ਸਾਡੇ ਫੇਫੜਿਆਂ ’ਤੇ ਹੀ ਮਾੜਾ ਪ੍ਰਭਾਵ ਪਾਉਂਦਾ ਹੈ। ਇਸ ਲਈ ਪ੍ਰਦੂਸ਼ਣ ਅਤੇ ਕੋਰੋਨਾ ਨੂੰ ਰੋਕਣ ਲਈ ਸਾਨੂੰ ਪਰਾਲੀ ਜਲਾਉਣ ਤੋਂ ਬਚਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਸਿਹਤਮੰਦ ਸਮਾਜ ਦਾ ਨਿਰਮਾਣ ਕਰਨਾ ਸਾਡਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਧਾਰਾ 144 ਤਹਿਤ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਦੇ ਨਾਲ-ਨਾਲ ਝੋਨੇ ਦੀ ਰਹਿੰਦ-ਖੂੰਹਦ ਨੂੰ ਵੀ ਅੱਗ ਲਗਾਉਣ ’ਤੇ ਪਾਬੰਦੀ ਲਗਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬਿਨ੍ਹਾਂ ਸੁਪਰ ਐਸ.ਐਮ.ਐਸ ਲਗਾਈ ਕੰਬਾਈਨ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਇਸਦੀ ਉਲੰਘਣਾ ਕਰਨ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ  ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ। ਉਨ੍ਹਾਂ ਕਿਹਾ ਕਿ ਇਸ ਸਾਲ ਜ਼ਿਲ੍ਹੇ ਵਿੱਚ 4,41,576 ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਹੈ ਅਤੇ ਜ਼ਿਲ੍ਹੇ ਵਿੱਚ 80 ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ, ਆੜਤੀਆਂ ਨੂੰ ਕੋਵਿਡ ਦੇ ਮੱਦੇਨਜ਼ਰ ਮੰਡੀਆਂ ਵਿੱਚ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਖਾਸ ਕਰਕੇ ਇਕ ਦੂਜੇ ਤੋਂ ਬਣਦੀ ਦੂਰੀ, ਮਾਸਕ ਪਹਿਨਣਾ ਅਤੇ ਹੋਰ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਕਰਨ ਸਬੰਧੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ  ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਦੀ ਫ਼ਸਲ ਘੱਟ ਤੋਂ ਘੱਟ ਸਮੇਂ ਵਿੱਚ ਵਿਕ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਬਾਰ ਵੀ ਮੰਡੀਆਂ ਵਿੱਚ ਪਾਸ ਰਾਹੀਂ ਝੋਨੇ ਦੀ ਖਰੀਦ ਹੋਵੇਗੀ, ਜਿਸ ਲਈ ਜ਼ਿੰਮੀਦਾਰ ਨੂੰ ਪਾਸ ਜਾਰੀ ਕੀਤੇ ਜਾਣਗੇ ਅਤੇ ਇਕ ਪਾਸ ’ਤੇ ਇਕ ਟਰਾਲੀ ਅਤੇ ਦੋ ਲੋਕਾਂ ਦੀ ਹੀ ਐਂਟਰੀ ਹੋ ਸਕੇਗੀ।