— ਜ਼ਿਲ੍ਹੇ ਭਰ ਵਿੱਚ ਅੱਜ ਵੀ ਲਗਾਏ ਜਾਣਗੇ ਸਪੈਸ਼ਲ ਕੈਂਪ- ਡਿਪਟੀ ਕਮਿਸ਼ਨਰ
ਰੂਪਨਗਰ, 4 ਨਵੰਬਰ:
ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ 2024 ਤਹਿਤ ਅੱਜ ਜ਼ਿਲ੍ਹੇ ਭਰ ਦੇ ਬੂਥ ਲੈਵਲ ਅਫਸਰਾਂ ਵੱਲੋਂ ਪੋਲਿੰਗ ਸਟੇਸ਼ਨਾਂ ਤੇ ਕੈਂਪ ਅਯੋਜਿਤ ਕੀਤਾ ਗਿਆ ਜਿਸ ਵਿੱਚ ਆਮ ਜਨਤਾ ਵੱਲੋਂ ਕਾਫੀ ਦਿਲਚਸਪੀ ਦਿਖਾਈ ਗਈ।
ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੂਥ ਲੈਵਲ ਅਫਸਰਾਂ ਵੱਲੋਂ ਨਵੀਆਂ ਵੋਟਾਂ ਬਣਾਉਣ ਫਾਰਮ ਨੰਬਰ 6, ਵੋਟਾ ਕਟਵਾਉਣ ਸਬੰਧੀ ਫਾਰਮ ਨੰਬਰ 7 ਇਤਰਾਜ਼ ਪ੍ਰਾਪਤ ਕੀਤੇ ਗਏ ਅਤੇ ਫਾਰਮ ਨੰਬਰ 8 ਰਾਹੀਂ ਵੋਟਾਂ ਦੀ ਸੁਧਾਈ ਦਾ ਕੰਮ ਮੁਕੰਮਲ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ ਤੇ ਵੋਟਰ ਸੂਚੀ ਦੀ ਵਿਸ਼ੇਸ ਸਰਸਰੀ ਸੁਧਾਈ 27 ਅਕਤੂਬਰ 2023 ਤੋਂ 09 ਦਸੰਬਰ 2023 ਤੱਕ ਕੀਤੀ ਜਾ ਰਹੀ ਹੈ। ਇਸ ਦੇ ਸਬੰਧ ਅੱਜ 05 ਨਵੰਬਰ 2023 (ਦਿਨ ਐਤਵਾਰ) ਨੂੰ ਵੀ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 2 ਅਤੇ 3 ਦਸੰਬਰ 2023 ਨੂੰ ਵੀ ਜ਼ਿਲ੍ਹੇ ਭਰ ਵਿੱਚ ਇਹ ਸਪੈਸ਼ਲ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ www.voters.eci.gov.in ਜਾਂ ਵੋਟਰ ਹੈਲਪਲਾਈਨ ਤੇ ਵੀ ਭਰੇ ਜਾ ਸਕਦੇ ਹਨ, ਵਧੇਰੇ ਜਾਣਕਾਰੀ ਸਬੰਧੀ ਟੋਲ ਫਰੀ ਨੰਬਰ 1950 ਤੇ ਵੀ ਕਾਲ ਕਰ ਸਕਦੇ ਹੋ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਵੋਟਰ ਬਣਨ ਲਈ ਸਾਲ ਵਿੱਚ ਇੱਕ ਨਹੀਂ ਚਾਰ ਮੌਕੇ ਦਿੱਤੇ ਜਾ ਰਹੇ ਹਨ ਜਿਵੇਂ ਕਿ 01 ਜਨਵਰੀ 2024, 01 ਅਪ੍ਰੈਲ 2024, 01 ਜੁਲਾਈ 2024 ਅਤੇ 01 ਅਕਤੂਬਰ 2024 ਨੂੰ ਕਿਸੇ ਵੀ ਮਿਤੀ ਨੂੰ 18 ਸਾਲ ਦੇ ਹੋ ਰਹੇ ਹੋ ਤਾਂ ਤੁਸੀ 27 ਅਕਤੂਬਰ, 2023 ਤੋਂ ਫਾਰਮ ਨੰ: 6 ਭਰਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਸਕਦੇ ਹੋ।

हिंदी






