ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਬਰਨਾਲਾ,  30 ਜਨਵਰੀ 2025
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਭਾਰਤ ਦੇ ਸੁੰਤਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ  2 ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਕੰਵਲਜੀਤ ਸਿੰਘ ਨੇ ਕਿਹਾ ਕਿ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਐੱਸ ਡੀ ਐਮ ਤਪਾ ਅਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਿਸ਼ਭ ਬਾਂਸਲ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਇਸ ਮੌਕੇ ਸਿਹਤ ਵਿਭਾਗ ਬਰਨਾਲਾ ਦੇ ਅਮਲੇ ਵੱਲੋਂ ਵੀ ਬਲੀਦਾਨ ਦਿਵਸ ਮੌਕੇ ਸਿਵਲ ਸਰਜਨ ਬਰਨਾਲਾ (ਇੰਚਾਰਜ) ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾ ਕੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ।