ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਵਰਚੂਅਲ ਆਗਾਜ਼

Sorry, this news is not available in your requested language. Please see here.

ਜ਼ਿਲਾ ਬਰਨਾਲਾ ਵਿਚ 14, 15 ਤੇ 17 ਸਤੰਬਰ ਨੂੰ ਲੱਗਣਗੇ ਰੋਜ਼ਗਾਰ ਮੇਲੇ: ਡਿਪਟੀ ਕਮਿਸ਼ਨਰ
ਬਰਨਾਲਾ, 9 ਸਤੰਬਰ 2021
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੂਅਲ ਤਰੀਕੇ ਨਾਲ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨਾਂ ਨੇ ਰੋਜ਼ਗਾਰ ਉਤਪਤੀ ਵਿਭਾਗ ਦੀਆਂ ਦੋ ਹੋਰ ਸਕੀਮਾਂ ‘ਮੇਰਾ ਕੰਮ, ਮੇਰਾ ਮਾਣ’ ਅਤੇ ਸਰਕਾਰੀ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਦਾ ਵੀ ਆਗਾਜ਼ ਕੀਤਾ।
ਇਸ ਮੌਕੇ ਜ਼ਿਲਾ ਸਦਮ ਮੁਕਾਮ ਤੋਂ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਬਰਨਾਲਾ ਜ਼ਿਲੇ ਵਿੱਚ 14, 15 ਤੇ 17 ਸਤੰਬਰ ਨੂੰ ਰੋਜ਼ਗਾਰ ਮੇਲੇ ਲਾਏ ਜਾਣਗੇ। ਉਨਾਂ ਦੱਸਿਆ ਕਿ ਰੋਜ਼ਗਾਰ ਮੇਲੇ ਮਿਤੀ 14.9.2021 ਅਤੇ 15.9.2021 ਨੂੰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਅਤੇ ਮਿਤੀ 17.9.2021 ਨੂੰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵਿਖੇ ਲਗਾਏ ਜਾਣਗੇ। ਮੇਲਿਆਂ ਦੌਰਾਨ ਕੰਪਨੀਆਂ ਵੱਲੋਂ ਮੌਕੇ ’ਤੇ ਹੀ ਇੰਟਰਵਿਊ ਲੈ ਕੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿੱਚ ‘ਮੇਰਾ ਕੰਮ, ਮੇਰਾ ਮਾਣ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜ਼ਿਲੇ ਵਿੱਚ ਰਜਿਸਟਰਡ ਕਿਰਤੀ ਕਾਮਿਆਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਬਰਨਾਲਾ ਦੁਆਰਾ ਮੁਫ਼ਤ ਕਿੱਤਾਮੁਖੀ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 2500 ਰੁਪਏ ਪ੍ਰਤੀ ਮਹੀਨਾ ਭੱਤਾ ਵੀ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ 94658-31007 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਰੋਜ਼ਗਾਰ ਅਫਸਰ ਗੁਰਤੇਜ ਸਿੰਘ, ਹੁਨਰ ਵਿਕਾਸ ਕੇਂਦਰ ਦੇ ਜ਼ਿਲਾ ਮੈਨੇਜਰ ਕੰਵਲਜੀਤ ਵਰਮਾ, ਮੈਡਮ ਰੇਨੂੰ ਬਾਲਾ ਤੇ ਹੋਰ ਹਾਜ਼ਰ ਸਨ।
ਸਰਕਾਰੀ ਨੌਕਰੀਆਂ ਲਈ ਦਿੱਤੀ ਜਾਵੇਗੀ ਮੁਫਤ ਕੋਚਿੰਗ
ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਪ੍ਰਾਰਥੀਆਂ ਲਈ ਸਰਕਾਰੀ ਨੌਕਰੀਆਂ ਜਿਵੇਂ ਕਿ ਪੁਲਿਸ ਕਾਂਸਟੇਬਲ ਅਤੇ ਕਲਰਕ ਆਦਿ ਲਈ ਮੁਫਤ ਕੋਚਿੰਗ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਸਬੰਧ ਵਿੱਚ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਤੇ ਰਜਿਸਟਰ ਕਰਨ ਲਈ ਕੈਂਪ ਲਗਾਇਆ ਗਿਆ। ਕਰੀਅਰ ਕਾਊਂਸਲਰ ਸ੍ਰੀਮਤੀ ਸਹਿਬਾਨਾ ਵੱਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਪ੍ਰਾਰਥੀ ਕੋਚਿੰਗ ਲੈਣ ਲਈ
https://www.eduzphere.com/freegovtexams ’ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ।